ਬ੍ਰਾਜ਼ੀਲ ‘ਚ ਬਾਰ ਦੇ ਬਾਹਰ ਹੋਈ ਗੋਲੀਬਾਰੀ ‘ਚ ਚਾਰ ਲੋਕਾਂ ਦੀ ਮੌਤ

0
97

ਬ੍ਰਾਜ਼ੀਲ ਦੇ ਸਾਓ ਗੋਂਕਾਲੋ ਇਲਾਕੇ ਦੇ ਇੱਕ ਬਾਰ ਦੇ ਬਾਹਰ ਹੋਈ ਗੋਲੀਬਾਰੀ ‘ਚ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ 7 ਹੋਰ ਜ਼ਖ਼ਮੀ ਹੋ ਗਏ। ਬ੍ਰਾਜ਼ੀਲ ਸਿਟੀ ਫਾਇਰ ਵਿਭਾਗ ਵਲੋਂ ਜਾਰੀ ਬਿਆਨ ‘ਚ ਦੱਸਿਆ ਗਿਆ ਹੈ ਕਿ ਘਟਨਾ ਸਾਓ ਗੋਂਕਾਲੋ ‘ਚ ਵਾਪਰੀ। ਇੱਥੇ ਇੱਕ ਅਣਪਛਾਤੇ ਵਿਅਕਤੀ ਨੇ ਕਾਰ ਅੰਦਰੋਂ ਬਾਰ ਦੇ ਬਾਹਰ ਮੌਜੂਦ ਲੋਕਾਂ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਦੋ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰ ਨੇ ਹਸਪਤਾਲ ਜਾਂਦੇ ਸਮੇਂ ਦਮ ਤੋੜ ਦਿੱਤਾ। ਗੋਲੀਬਾਰੀ ‘ਚ ਸੱਤ ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਗੋਲੀਬਾਰੀ ਤੋਂ ਬਾਅਦ ਸ਼ੱਕੀ ਵਿਅਕਤੀ ਨੇ ਇੱਕ ਹੋਰ ਬਾਰ ਦੇ ਬਾਹਰ ਜਾ ਕੇ ਗੱਡੀ ਰੋਕ ਦਿੱਤੀ ਅਤੇ ਬੰਦੂਕ ਦੀ ਨੋਕ ‘ਤੇ ਉੱਥੇ ਮੌਜੂਦ ਲੋਕਾਂ ਤੋਂ ਉਨ੍ਹਾਂ ਦੇ ਮੋਬਾਇਲ ਫੋਨ ਤੇ ਹੋਰ ਚੀਜ਼ਾਂ ਖੋਹ ਲਈਆਂ। ਪੁਲਿਸ ਦਾ ਕਹਿਣਾ ਕਿ ਉਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY