ਪਾਕਿਸਤਾਨ ‘ਚ ਵਾਪਰੇ ਦਰਦਨਾਕ ਸੜਕ ਹਾਦਸੇ ‘ਚ 13 ਲੋਕਾਂ ਦੀ ਮੌਤ

0
124

ਇਸਲਾਮਾਬਾਦ, (TLT)- ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਇੱਕ ਵੈਨ ਦੇ ਟਰੱਕ ਨਾਲ ਟਕਰਾਅ ਜਾਣ ਕਾਰਨ 13 ਲੋਕਾਂ ਦੀ ਮੌਤ ਹੋ ਗਈ, ਜਦਕਿ 7 ਹੋਰ ਜ਼ਖ਼ਮੀ ਹੋ ਗਏ ਮ੍ਰਿਤਕਾਂ ਇੱਕ ਔਰਤ ਅਤੇ ਚਾਰ ਬੱਚੇ ਸ਼ਾਮਲ ਹਨ ਪਾਕਿਸਤਾਨ ਦੀ ਇੱਕ ਮੀਡੀਆ ਰਿਪੋਰਟ ਮੁਤਾਬਕ ਇਹ ਹਾਦਸਾ ਐਤਵਾਰ ਰਾਤ ਨੂੰ ਉਸ ਸਮੇਂ ਵਾਪਰਿਆ, ਜਦੋਂ ਵੈਨ ਕੁਏਟਾ ਤੋਂ ਜੋਹਬ ਵੱਲ ਜਾ ਰਹੀ ਸੀ ਇਸੇ ਦੌਰਾਨ ਅਲੀ ਖੇਲ ਇਲਾਕੇ ਵੈਨ ਦੀ ਟਰੱਕ ਨਾਲ ਟੱਕਰ ਹੋ ਗਈ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਾਦਸੇ ਦੌਰਾਨ ਜ਼ਖ਼ਮੀ ਹੋਏ ਲੋਕਾਂ ਨੂੰ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕਾਂਚੋਂ ਇੱਕੋ ਪਰਿਵਾਰ ਦੇ ਪੰਜ ਮੈਂਬਰ ਸ਼ਾਮਲ ਹਨ

LEAVE A REPLY