ਭਾਰਤ ਸਰਕਾਰ ਵਲੋਂ ਇਜਾਜ਼ਤ ਨਾ ਦਿੱਤੇ ਜਾਣ ਕਾਰਨ ਪਾਕਿਸਤਾਨ ਰਵਾਨਾ ਨਹੀਂ ਹੋ ਸਕਿਆ ਸਿੱਖ ਜਥਾ

0
61

ਅਟਾਰੀ, (TLT)- ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਦਿੱਲੀ ਅਤੇ ਹੋਰ ਥਾਵਾਂ ਤੋਂ ਆਏ ਸ਼ਰਧਾਲੂ ਭਾਰਤ ਸਰਕਾਰ ਵਲੋਂ ਇਜਾਜ਼ਤ ਨਾ ਦੇਣ ਕਾਰਨ ਪਾਕਿਸਤਾਨ ਲਈ ਰਵਾਨਾ ਨਹੀਂ ਹੋ ਸਕੇ ਨਾਨਕਸ਼ਾਹੀ ਕਲੰਡਰ ਮੁਤਾਬਕ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਨਾਏ ਜਾ ਰਹੇ ਸ਼ਹੀਦੀ ਦਿਹਾੜੇ ਦੀਆਂ ਤਰੀਕਾਂ ਫ਼ਰਕ ਹੋਣ ਕਾਰਨ ਸ਼੍ਰੋਮਣੀ ਕਮੇਟੀ ਵਲੋਂ ਇਸ ਵਾਰ ਵੀ ਜਥਾ ਪਾਕਿਸਤਾਨ ਨਹੀਂ ਭੇਜਿਆ ਜਾ ਰਿਹਾ ਪਾਕਿਸਤਾਨ ਵਲੋਂ ਬੇਸ਼ੱਕ ਗੱਡੀ ਨੂੰ ਵਾਹਗਾ ਸਰਹੱਦਤੇ ਭੇਜਿਆ ਗਿਆ ਪਰ ਭਾਰਤੀ ਰੇਲਵੇ ਵਲੋਂ ਉਸ ਗੱਡੀ ਨੂੰ ਭਾਰਤ ਅੰਦਰ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਗਈ, ਜਿਸ ਕਾਰਨ ਸ਼ਰਧਾਲੂਆਂ ਨੂੰ ਭਾਰੀ ਦੁਸ਼ਵਾਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ

LEAVE A REPLY