ਐੱਸ. ਡੀ. ਐੱਮ. ਅਤੇ ਤਹਿਸੀਲ ਦਫ਼ਤਰ ਦੇ ਕਾਮਿਆਂ ਨੇ ‘ਕਲਮ ਛੋੜ’ ਹੜਤਾਲ ਕਰਕੇ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

0
29

ਅਜਨਾਲਾ, (TLT)- ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਕਰ ਰਹੇ ਡੀ. ਸੀ., ਐੱਸ. ਡੀ. ਐੱਮ. ਅਤੇ ਤਹਿਸੀਲ ਦਫ਼ਤਰ ਵਲੋਂ ਅੱਜ ਸੂਬੇ ਭਰ ‘ਚ ‘ਕਲਮ ਛੋੜ’ ਹੜਤਾਲ ਕੀਤੀ ਜਾ ਰਹੀ ਹੈ। ਇਸੇ ਦੇ ਚੱਲਦਿਆਂ ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਤਹਿਸੀਲ ਅਜਨਾਲਾ ਦੇ ਪ੍ਰਧਾਨ ਪ੍ਰਗਟ ਸਿੰਘ ਹੇਰ ਦੀ ਅਗਵਾਈ ਹੇਠ ਐੱਸ. ਡੀ. ਐੱਮ. ਅਤੇ ਤਹਿਸੀਲ ਦਫ਼ਤਰ ਦੇ ਕਾਮਿਆਂ ਨੇ ਉਪ ਮੰਡਲ ਮੈਜਿਸਟ੍ਰੇਟ ਦਫ਼ਤਰ ਅਜਨਾਲਾ ਦੇ ਮੂਹਰੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਗਿਆ। ਇਸ ਮੌਕੇ ਬੋਲਦਿਆਂ ਪ੍ਰਧਾਨ ਪ੍ਰਗਟ ਸਿੰਘ ਹੇਰ ਸਮੇਤ ਹੋਰਨਾਂ ਬੁਲਾਰਿਆਂ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨ ਰਹੀ ਅਤੇ ਟਾਲ-ਮਟੋਲ ਦੀ ਨੀਤੀ ਅਪਣਾਅ ਰਹੀ ਹੈ। ਇਸ ਕਾਰਨ ਸੂਬੇ ਭਰ ਦੇ ਸਮੂਹ ਮਨਿਸਟਰੀਅਲ ਕਾਮਿਆਂ ‘ਚ ਭਾਰੀ ਰੋਸ ਦੀ ਲਹਿਰ ਹੈ।

LEAVE A REPLY