ਜੇਲ੍ਹ ਵਿਚ ਕੈਦੀ ਦੀ ਮੌਤ ਤੋਂ ਬਾਅਦ ਭੜਕੇ ਸਨ ਕੈਦੀ – ਡਿਪਟੀ ਕਮਿਸ਼ਨਰ

0
122

ਲੁਧਿਆਣਾ, (TLT)- ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿਚ ਹੋਈ ਖ਼ੂਨੀ ਝੜਪ ਸਬੰਧੀ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਨੇ ਕਿਹਾ ਹੈ ਕਿ ਬੀਤੀ ਰਾਤ ਜੇਲ੍ਹ ਵਿਚ ਇਕ ਕੈਦੀ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਮੌਤ ਦੀ ਖ਼ਬਰ ਸੁਣ ਕੇ ਸਾਰੇ ਕੈਦੀ ਅੱਜ ਜੇਲ੍ਹ ਡਿਉੜੀ ਵਿਚ ਇਕਠੇ ਹੋ ਗਏ ਤੇ ਇਨ੍ਹਾਂ ਵੱਲੋਂ ਮੁਲਾਜ਼ਮਾਂ ‘ਤੇ ਹਮਲਾ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਕੈਦੀ ਜੇਲ੍ਹ ਪ੍ਰਸ਼ਾਸਨ ‘ਤੇ ਸਹੂਲਤਾਂ ਨਾ ਦੇਣ ਦੇ ਦੋਸ਼ ਲਗਾ ਰਹੇ ਸਨ। ਇਸ ਝੜਪ ਵਿਚ ਕੁੱਲ 10 ਵਿਅਕਤੀ ਜ਼ਖਮੀ ਹੋਏ ਹਨ, ਜਿਨ੍ਹਾਂ ਵਿਚ 5 ਕੈਦੀ ਤੇ 5 ਪੁਲਿਸ ਮੁਲਾਜ਼ਮ ਸ਼ਾਮਲ ਹਨ। ਜਿਨ੍ਹਾਂ ਨੂੰ ਇਲਾਜ ਲਈ ਵੱਖ ਵੱਖ ਹਸਪਤਾਲਾਂ ਵਿਚ ਲਿਜਾਇਆ ਗਿਆ ਹੈ।

LEAVE A REPLY