ਟਰੇਨ ‘ਚੋਂ ਡਿੱਗਣ ਕਾਰਨ ਸੀ. ਆਰ. ਪੀ. ਐੱਫ. ਦੇ ਜਵਾਨ ਦੀ ਮੌਤ

0
63

ਓਠੀਆ, (TLT)- ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆ ਨੇ ਨਜ਼ਦੀਕ ਪੈਂਦੇ ਪਿੰਡ ਕੱਟਸਿੱਧੂ ਦੇ ਰਹਿਣ ਵਾਲੇ ਸੀ. ਆਰ. ਪੀ. ਐੱਫ. ਦੇ ਇੱਕ ਜਵਾਨ ਦੀ ਟਰੇਨ ਤੋਂ ਡਿੱਗਣ ਕਾਰਨ ਮੌਤ ਹੋ ਗਈ। ਉਕਤ ਜਵਾਨ ਦੀ ਪਹਿਚਾਣ ਸਤਨਾਮ ਸਿੰਘ ਪੁੱਤਰ ਬਿਕਰਮਜੀਤ ਸਿੰਘ ਵਜੋਂ ਹੋਈ ਹੈ ਅਤੇ ਉਹ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਸਤਨਾਮ ਲੰਘੀ ਸ਼ਾਮ ਛੁੱਟੀ ਕੱਟ ਕੇ ਵਾਪਸ ਆਪਣੀ ਡਿਊਟੀ ‘ਤੇ ਜਾ ਰਿਹਾ ਸੀ। ਇਸ ਦੌਰਾਨ ਲੁਧਿਆਣਾ ਰੇਲਵੇ ਸਟੇਸ਼ਨ ‘ਤੇ ਉਹ ਟਰੇਨ ਤੋਂ ਅਚਾਨਕ ਡਿੱਗ ਪਿਆ ਅਤੇ ਉਸ ਦੀ ਮੌਤ ਹੋ ਗਈ। ਇਸ ਕਾਰਨ ਪਿੰਡ ‘ਚ ਸੋਗ ਦੀ ਲਹਿਰ ਦੌੜ ਗਈ।

LEAVE A REPLY