ਪਾਕਿਸਤਾਨ ਨੇ ਭਾਰਤ ਲਈ ਖੋਲ੍ਹਿਆ ਹਵਾਈ ਮਾਰਗ, ਏਅਰਲਾਈਨਜ਼ ਨੂੰ ਮਿਲੀ ਵੱਡੀ ਰਾਹਤ

0
111

ਨਵੀਂ ਦਿੱਲੀ, (TLT)- ਬਾਲਾਕੋਟ ਏਅਰ ਸਟ੍ਰਾਈਕ ਦੇ 140 ਦਿਨ ਬਾਅਦ ਪਾਕਿਸਤਾਨ ਨੇ ਆਪਣੇ ਏਅਰਸਪੇਸ ਨੂੰ ਮੰਗਲਵਾਰ ਨੂੰ ਖੋਲ੍ਹ ਦਿੱਤਾ ਹੈ। ਪਾਕਿਸਤਾਨ ਸਿਵਲ ਐਵੀਏਸ਼ਨ ਅਥਾਰਿਟੀ ਵੱਲੋਂ ਜਾਰੀ ਨੋਟਿਸ ਵਿਚ ਕਿਹਾ ਗਿਆ ਹੈ ਕਿ ਤੁਰੰਤ ਪ੍ਰਭਾਵ ਨਾਲ ਪਾਕਿਸਤਾਨ ਏਅਰ ਸਪੇਸ ਨੂੰ ਸਾਰੇ ਪ੍ਰਕਾਰ ਦੇ ਸ਼ਹਿਰੀ ਆਵਾਜਾਈ ਲਈ ਖੋਲ੍ਹ ਦਿੱਤਾ ਗਿਆ ਹੈ। ਇਸ ਕਦਮ ਨਾਲ ਏਅਰਲਾਈਨਜ਼ ਕੰਪਨੀਆਂ ਨੂੰ ਵੱਡੀ ਰਾਹਤ ਮਿਲਣ ਦੀ ਉਮੀਦ ਹੈ। ਇਕ ਰਿਪੋਰਟ ਮੁਤਾਬਿਕ ਪਾਕਿਸਤਾਨੀ ਏਅਰ ਸਪੇਸ ਬੰਦ ਹੋਣ ਨਾਲ ਏਅਰ ਇੰਡੀਆ ਨੂੰ 491 ਕਰੋੜ ਦਾ ਭਾਰੀ ਵਿੱਤੀ ਘਾਟਾ ਸਹਿਣਾ ਪਿਆ ਹੈ।

LEAVE A REPLY