ਕਿਸਾਨੀ ਮਸਲਿਆਂ ਨੂੰ ਲੈ ਕੇ ਸੰਸਦ ‘ਚ ਗਰਜੇ ਅੌਜਲਾ

0
170

-ਕਿਸਾਨੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਕੇਂਦਰ ਸਰਕਾਰ ਕਰੇ ਪਹਿਲ : ਅੌਜਲਾ
-550 ਸਾਲਾ ਜਨਮ ਸ਼ਤਾਬਦੀ ਮੌਕੇ ਕੇਂਦਰ ਸਰਕਾਰ ਖੇਤੀਬਾੜੀ ਯੂਨੀਵਰਸਿਟੀ ਸਥਾਪਿਤ ਕਰਨ ਦਾ ਕਰੇ ਐਲਾਨ
ਅੰਮਿ੍ਤਸਰ, (TLT)- ਲੋਕ ਸਭਾ ਹਲਕਾ ਅੰਮਿ੍ਤਸਰ ਤੋਂ ਨੌਜਵਾਨ ਕਾਂਗਰਸੀ ਐੱਮਪੀ ਗੁਰਜੀਤ ਸਿੰਘ ਅੌਜਲਾ ਨੇ ਕਿਸਾਨੀ ਮਸਲਿਆਂ ਨੂੰ ਲੈ ਕੇ ਸੰਸਦ ‘ਚ ਅਵਾਜ ਬੁਲੰਦ ਕਰਦਿਆਂ ਕੇਂਦਰ ਸਰਕਾਰ ਤੋਂ ਕਿਸਾਨਾਂ ਦੇ ਬੱਚਿਆਂ ਲਈ ਵਿਸ਼ੇਸ਼ ਬਜਟ ਰੱਖਣ ਦੀ ਮੰਗ ਕੀਤੀ। ਸੰਸਦ ਵਿਚ ਅੌਜਲਾ ਨੇ ਕਿਹਾ ਕਿ ਪੰਜਾਬ ਦੇ 12278 ਪਿੰਡਾਂ ਦੀ 1.5 ਫ਼ੀਸਦੀ ਵਾਹੀਯੋਗ ਜ਼ਮੀਨ ‘ਤੇ ਖੇਤੀ ਕਰ ਕੇ ਸੂਬੇ ਦਾ ਕਿਸਾਨ ਦੇਸ਼ ਦੇ ਅਨਾਜ ਭੰਡਾਰ ਵਿੱਚ ਬਹੁਤ ਵੱਡਾ ਹਿਸਾ ਪਾਉਂਦਾ ਹੈ ਪਰ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਖੇਤੀਬਾੜੀ ਘਾਟੇ ਦਾ ਧੰਦਾ ਬਣਦਾ ਜਾਣ ਕਾਰਨ ਕਿਸਾਨ ਦਾ ਬੱਚਾ ਦੇਸ਼ ‘ਚ ਕਿਸਾਨੀ ਕਰਨ ਤੋਂ ਮੁੱਖ ਮੋੜਕੇ ਵਿਦੇਸ਼ਾਂ ਵਿੱਚ ਗੋਰਿਆਂ ਦੀ ਧਰਤੀ ‘ਤੇ ਜਾ ਕੇ ਖੇਤੀਬਾੜੀ ਕਰਨ ਨੂੰ ਪਹਿਲ ਦੇ ਰਿਹਾ ਹੈ। ਅੌਜਲਾ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਬੱਚਿਆਂ ਦੀ ਪੜਾਈ ਲਈ ਸਪੈਸ਼ਲ ਬਜਟ ਬਣਾ ਕੇ ਉਨ੍ਹਾਂ ਦੀ ਸਿੱਖਿਆ ਵੱਲ ਧਿਆਨ ਦੇਵੇ ਜੇ ਕਿਸਾਨ ਦਾ ਬੱਚਾ ਪੜ੍ਹਾਈ ਨਹੀਂ ਕਰੇਗਾ ਤਾਂ ਖੇਤੀਬਾੜੀ ਲਾਹੇਵੰਦ ਧੰਦਾ ਨਹੀਂ ਬਣ ਸਕਦਾ। ਅੌਜਲਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਸਭ ਤੋਂ ਵੱਧ ਮਾਰ ਨਕਲੀ ਕੀੜੇਮਾਰ ਦਵਾਈਆਂ ਤੇ ਖਾਦਾਂ ਤੋਂ ਪੈਣ ਕਾਰਨ ਇਨ੍ਹਾਂ ਦੀ ਜਾਂਚ ਲਈ ਜ਼ਿਲ੍ਹਾ ਪੱਧਰੀ ਲੈਬੋਰਟਰੀਆਂ ਬਣਵਾਈਆਂ ਜਾਣ ਜਿੰਨ੍ਹਾਂ ਦੀ ਜ਼ਿਲ੍ਹਾ ਪੱਧਰ ‘ਤੇ ਜਾਂਚ ਕੀਤੀ ਜਾਵੇ। ਖੇਤੀਬਾੜੀ ‘ਚ ਗੁਣਵੱਤਾ ਤੇ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਜ਼ਿਲ੍ਹਾ ਪੱਧਰ ‘ਤੇ ਰਿਸਰਚ ਤੇ ਹੁਨਰ ਕੇਂਦਰ ਖੋਲੇ ਜਾਣ ਦੇ ਨਾਲ ਨਾਲ ਕਿਸਾਨੀ ਸੰਦਾਂ ਤੇ ਲਗਾਏ ਗਏ ਜੀਐੱਸਟੀ ਨੂੰ ਤੁਰੰਤ ਹਟਾਇਆ ਜਾਵੇ ਕਿਉਂਕਿ ਦੇਸ਼ ਦਾ ਕਿਸਾਨ ਪਹਿਲਾਂ ਹੀ ਕਰਜ਼ੇ ਦੇ ਬੋਝ ਹੇਠ ਆ ਕੇ ਆਪਣੀ ਜੀਵਨ ਲੀਲਾ ਨੂੰ ਸਮਾਪਤ ਕਰ ਰਿਹਾ ਹੈ। ਅੌਜਲਾ ਨੇ ਕਿਹਾ ਕਿ ਅੰਮਿ੍ਤਸਰ ਸਰਹੱਦੀ ਜ਼ਿਲ੍ਹਾ ਹੈ ਤੇ ਇਥੋਂ ਦੇ ਬਹੁਤ ਸਾਰੇ ਕਿਸਾਨਾਂ ਦੀ ਜ਼ਮੀਨ ਭਾਰਤ-ਪਾਕਿਸਤਾਨ ਸਰਹੱਦ ‘ਤੇ ਲੱਗੀ ਕੰਡਿਆਲੀ ਤਾਰ ਦੇ ਪਾਰ ਹੈ ਅਤੇ ਕਿਸਾਨਾਂ ਨੂੰ ਆਪਣੀ ਜ਼ਮੀਨ ‘ਤੇ ਖੇਤੀ ਕਰਨ ਲਈ ਬਹੁਤ ਕਠਿਨਾਈ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਅਜਿਹੇ ਕਿਸਾਨਾਂ ਨੂੰ ਆਪਣੀ ਜ਼ਮੀਨ ‘ਤੇ ਖੇਤੀ ਕਰਨ ਲਈ ਵੱਧ ਤੋਂ ਵੱਧ ਸਮਾਂ ਦਿਤਾ ਜਾਵੇ ਤੇ ਅਜਿਹੇ ਕਿਸਾਨਾਂ ਲਈ ਕੇਂਦਰ ਸਰਕਾਰ ਵਲੋਂ ਵਿਸੇਸ਼ ਮੁਆਵਜਾ ਰਾਸ਼ੀ ਜਾਰੀ ਕੀਤੀ ਜਾਵੇ। ਅੌਜਲਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਦੇਸ਼ ਦੇ ਅਨਾਜ ਭੰਡਾਰ ਦਾ ਿਢੱਡ ਭਰਨ ਵਾਲੇ ਪੰਜਾਬ ਅਤੇ ਇਥੋਂ ਦੇ ਕਿਸਾਨਾਂ ਦੇ ਸਿਰ ਤੇ ਚੜੇ੍ਹ ਕਰਜ਼ੇ ਨੂੰ ਤੁਰੰਤ ਮਾਫ ਕੀਤਾ ਜਾਵੇ। ਅੌਜਲਾ ਨੇ ਸੰਸਦ ‘ਚ ਪਾਣੀਆਂ ਦੇ ਮੁੱਦੇ ਨੂੰ ਪ੍ਰਮੁੱਖਤਾ ਨਾਲ ਉਠਾਉਂਦਿਆਂ ਕਿਹਾ ਕਿ ਪੰਜਾਬ ਦੇ ਕਿਸਾਨ 15 ਲੱਖ ਟਿਊਬਵੈੱਲਾਂ ਦੇ ਜਰੀਏ ਧਰਤੀ ਹੇਠਲੇ ਪਾਣੀ ਦੀ ਵਰਤੋਂ ਨਾਲ ਅਨਾਜ ਦੀ ਪੈਦਾਵਾਰ ਕਰਕੇ ਦੇਸ਼ ਵਾਸੀਆਂ ਦੇ ਭੁੱਖ ਨੂੰ ਮਿਟਾਉਂਦਾ ਹੈ ਜਿਸ ਕਾਰਨ ਸੂਬੇ ਦਾ ਧਰਤੀ ਹੇਠਲੇ ਪਾਣੀ ਦਾ ਸਤਰ ਹਰ ਦਿਨ ਥੱਲੇ ਨੂੰ ਜਾ ਰਿਹਾ ਹੈ। ਪੰਜਾਬ ਦੀ ਧਰਤੀ ਨੂੰ ਮਾਰੂਥਲ ਹੋਣ ਤੋਂ ਬਚਾਉਣ ਲਈ ਕੇਂਦਰ ਸਰਕਾਰ ਵਿਸ਼ੇਸ਼ ਯੋਜਨਾ ਤੇ ਕੰਮ ਕਰੇ ਤੇ ਹਰਿਆਣਾ ਨਾਲ ਪਾਣੀਆਂ ਦੇ ਮਸਲਿਆਂ ਨੂੰ ਹੱਲ ਕੀਤਾ ਜਾਵੇ ਕਿਉਂਕਿ ਜਿਸ ਸਮੇਂ ਇਹ ਮਸਲਾ ਬਣਿਆ ਸੀ ਉਸ ਸਮੇਂ ਪੰਜਾਬ ਦੇ ਹਾਲਾਤ ਹੋਰ ਸਨ ਪਰ ਅੱਜ ਪੀਣ ਵਾਲੇ ਪਾਣੀ ਦੇ ਸੰਕਟ ਨਾਲ ਜੂਝ ਰਹੇ ਪੰਜਾਬ ਦੀ ਹਾਲਤ ਹੋਰ ਵੀ ਪਤਲੀ ਹੋਈ ਹੈ। ਅੌਜਲਾ ਨੇ ਸੂਬੇ ਦੀ ਕਿਸਾਨੀ ਨੂੰ ਬਚਾਉਣ ਲਈ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਅੰਮਿ੍ਤਸਰ ਵਿਖੇ ਅੰਤਰਰਾਸ਼ਟਰੀ ਹਵਾਈ ਅੱਡਾ ਹੈ ਅਤੇ ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਸਰਕਾਰ ਵਲੋਂ ਕਿਸਾਨਾਂ ਨੂੰ ਫਲ ਤੇ ਸਬਜੀਆਂ ਦੀ ਪੈਦਾਵਾਰ ਵਧਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਇਸ ਦੀ ਮੰਡੀਕਰਨ ਲਈ ਕੇਂਦਰ ਸਰਕਾਰ ਅੰਮਿ੍ਤਸਰ ਹਵਾਈ ਅੱਡੇ ਤੋਂ ਵਿਦੇਸ਼ਾਂ ਲਈ ਪੈਰੀਸ਼ੇਬਲ ਕਾਰਗੋ ਦੀ ਸ਼ੁਰੂਆਤ ਕਰੇ ਤਾਂ ਜੋ ਸੂਬੇ ਦੇ ਕਿਸਾਨਾਂ ਦੇ ਫਲ ਤੇ ਸਬਜੀਆਂ ਵਿਦੇਸ਼ਾਂ ਦੀਆਂ ਮੰਡੀਆਂ ਦਾ ਸ਼ਿੰਗਾਰ ਬਨਣ। ਅੌਜਲਾ ਨੇ ਨਵੰਬਰ ਮਹੀਨੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਵਿਸ਼ਵ ਪੱਧਰ ‘ਤੇ ਮਨਾਇਆ ਜਾ ਰਿਹਾ ਹੈ। ਜੀਵਨ ਦੇ ਅਖੀਰਲੇ ਸਮੇਂ ਗੁਰੂ ਸਾਹਿਬ ਨੇ ਕਰਤਾਰਪੁਰ ਵਿਖੇ ਲੰਬਾਂ ਸਮਾਂ ਖੇਤੀਬਾੜੀ ਕਰਦਿਆਂ ਹੱਥੀ ਕਿਰਤ ਕਰਨ ਦਾ ਸੁਨੇਹਾ ਦੁਨੀਆਂ ਨੂੰ ਦਿਤਾ ਸੀ। ਉਨ੍ਹਾਂ ਜਨਮ ਸ਼ਤਾਬਦੀ ਨੂੰ ਸਮਰਪਿਤ ਰਮਦਾਸ ਤੋਂ ਡੇਰਾ ਬਾਬਾ ਨਾਨਕ ਦਰਮਿਆਨ ਕੇਂਦਰੀ ਖੇਤੀਬਾੜੀ ਯੂਨੀਵਰਸਿਟੀ ਦੀ ਸਥਾਪਨਾ ਦੀ ਕੇਂਦਰ ਸਰਕਾਰ ਤੋਂ ਮੰਗ ਕੀਤੀ।

LEAVE A REPLY