ਸੰਤ ਬਾਬਾ ਹਜ਼ਾਰਾ ਸਿੰਘ ਗਰਲਜ਼ ਕਾਲਜ ਦੇ ਬੀਸੀਏ ਦਾ ਨਤੀਜਾ ਸੌ ਫ਼ੀਸਦੀ ਰਿਹਾ

0
64

ਨਿੱਕੇ ਘੁੰਮਣ, (TLT)-ਸ੍ਰੀ ਗੁਰੂ ਨਾਨਕ ਦੇਵ ‘ਵਰਸਿਟੀ ਵੱਲੋਂ ਐਲਾਨੇ ਗਏ ਨਤੀਜਿਆਂ ‘ਚ ਸੰਤ ਹਜ਼ਾਰਾ ਸਿੰਘ ਗਰਲਜ਼ ਕਾਲਜ ਨਿੱਕੇ ਘੁੰਮਣ ਦੇ ਬੀਸੀਏ ਭਾਗ ਤੀਜਾ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ। ਜਾਣਕਾਰੀ ਦਿੰਦਿਆਂ ਪਿ੍ਰੰਸੀਪਲ ਪ੍ਰਰੋਫੈਸਰ ਲੱਖਾ ਸਿੰਘ ਨੇ ਦੱਸਿਆ ਕਿ ਕਾਲਜ ‘ਚ ਅਰਸ਼ਦੀਪ ਕੌਰ ਨੇ ਪਹਿਲਾ ਜਸਵਿੰਦਰ ਕੌਰ ਨੇ ਦੂਜਾ ਤੇ ਸੰਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਪ੍ਰਰੋ. ਲੱਖਾ ਸਿੰਘ ਨੇ ਵਿਦਿਆਰਥਣਾਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਹੈ। ਇਸ ਮੌਕੇ ਵਿਦਿਆਰਥਣਾਂ ਨੂੰ ਬਾਬਾ ਅਮਰੀਕ ਸਿੰਘ ਨੇ ਸਿਰਪਾਓ ਦੇ ਕੇ ਸਨਮਾਨਿਤ ਕੀਤਾ। ਬਾਬਾ ਅਮਰੀਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਕਾਲਜ ‘ਚ ਕਦੇ ਵੀ ਕਿਸੇ ਵੀ ਤਰ੍ਹਾਂ ਦੀ ਨਕਲ ਨਹੀਂ ਕਰਵਾਈ ਜਾਂਦੀ ਅਤੇ ਜੇਕਰ ਕੋਈ ਬਾਹਰੋਂ ਨਕਲ ਕਰਦੇ ਵਿਦਿਆਰਥੀ ਫੜ੍ਹ ਲਵੇ ਤਾਂ ਉਸ ਨੂੰ ਇਨਾਮ ਦਿੱਤਾ ਜਾਵੇਗਾ।

LEAVE A REPLY