ਦਿੱਲੀ ਵਿਚ ਗੈਰ ਕਾਨੂੰਨੀ ਕਾਲੋਨੀਆਂ ਦੇ ਮਕਾਨਾਂ ਦੀ ਹੋਵੇਗੀ ਰਜਿਸਟਰੀ – ਕੇਜਰੀਵਾਲ

0
33

ਨਵੀਂ ਦਿੱਲੀ, (TLT)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੱਚੀ ਕਾਲੋਨੀਆਂ (ਗੈਰ ਕਾਨੂੰਨੀ ਕਾਲੋਨੀਆਂ) ਵਿਚ ਰਹਿਣ ਵਾਲੇ ਲੋਕਾਂ ਨੂੰ ਖ਼ੁਸ਼ਖ਼ਬਰੀ ਦਿੰਦੇ ਹੋਏ ਇਕ ਵੱਡਾ ਐਲਾਨ ਕੀਤਾ। ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ ਹੁਣ ਕੱਚੀ ਕਾਲੋਨੀਆਂ ਦੇ ਮਕਾਨਾਂ ਦੀ ਰਜਿਸਟਰੀ ਜਲਦ ਸ਼ੁਰੂ ਹੋਵੇਗੀ। ਉਨ੍ਹਾਂ ਨੇ ਅੱਜ ਵੀਰਵਾਰ ਪੈੱ੍ਰਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਨ੍ਹਾਂ ਕਾਲੋਨੀਆਂ ਵਿਚ ਰਹਿਣ ਵਾਲੇ ਲੋਕਾਂ ਨਾਲ ਧੋਖਾ ਹੁੰਦਾ ਰਿਹਾ ਹੈ। ਉਨ੍ਹਾਂ ਨੇ ਸਾਲ 2015 ਵਿਚ ਪ੍ਰਸਤਾਵ ਪਾਸ ਕਰਕੇ ਕੇਂਦਰ ਨੂੰ ਭੇਜਿਆ ਸੀ। ਉਨ੍ਹਾਂ ਨੂੰ ਖ਼ੁਸ਼ੀ ਹੈ ਕਿ ਕੇਂਦਰ ਸਰਕਾਰ ਨੇ ਉਨ੍ਹਾਂ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।

LEAVE A REPLY