ਲੋਕ ਸੰਘਰਸ਼ ਮੋਰਚੇ ਵੱਲੋਂ ਲਗਾਇਆ ਧਰਨਾ ਪ੍ਰਸ਼ਾਸਨ ਦੇ ਭਰੋਸੇ ਨਾਲ ਸਮਾਪਤ

0
129

ਗੜ੍ਹਸ਼ੰਕਰ, (TLT)- ਬੰਗਾ-ਸ੍ਰੀ ਅਨੰਦਪੁਰ ਸਾਹਿਬ ਦੇ ਜ਼ਿਲ੍ਹੇ ਰੋਪੜ ਵਿੱਚ ਪੈਂਦੇ ਖਸਤਾ ਹਾਲਤ ਹਿੱਸੇ ਦੇ ਸੁਧਾਰ ਲਈ ਪਿਛਲੇ ਸਮੇਂ ਦੌਰਾਨ ਲੰਮਾ ਸਮਾਂ ਧਰਨਾ ਲਗਾ ਕੇ ਸੰਘਰਸ਼ ਕਰਨ ਵਾਲੇ ‘ਲੋਕ ਸੰਘਰਸ਼ ਮੋਰਚੇ’ ਵੱਲੋਂ ਸੰਘਰਸ਼ ਦੇ ਆਪਣੇ ਦੂਜੇ ਪੜਾਅ ਤਹਿਤ ਬੰਗਾ-ਸ੍ਰੀ ਅਨੰਦਪੁਰ ਸਾਹਿਬ ਸੜਕ ਦੇ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਪੈਂਦੇ ਖਸਤਾ ਹਾਲਤ ਹਿੱਸੇ ਦੇ ਸੁਧਾਰ ਦੀ ਮੰਗ ਨੂੰ ਲੈ ਕੇ ਗੜ੍ਹਸ਼ੰਕਰ-ਸ੍ਰੀ ਅਨੰਦਪੁਰ ਸੜਕ ‘ਤੇ ਪੈਂਡੇ ਪਿੰਡ ਕੁੱਕੜ ਮਜਾਰਾ ਵਿਖੇ ਅਣਮਿਥੇ ਸਮੇਂ ਲਈ ਧਰਨੇ ਦੀ ਸ਼ੁਰੂਆਤ ਕੀਤੀ ਗਈ ਸੀ ਜਿਸ ਦੀ ਸਮਾਪਤੀ ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਹੋ ਗਈ। ਮੋਰਚੇ ਦੇ ਚੀਫ਼ ਕੋਆਰਡੀਨੇਟਰ ਸ਼ਿੰਗਾਰਾ ਸਿੰਘ ਅਟੱਲ ਮਜਾਰਾ ਦੀ ਅਗਵਾਈ ਹੇਠ ਦਿੱਤੇ ਧਰਨੇ ਦੌਰਾਨ ਬੁਲਾਰਿਆਂ ਨੇ ਕੇਂਦਰ ਅਤੇ ਸੂਬਾ ਸਰਕਾਰ ਖ਼ਿਲਾਫ਼ ਦੇ ਨਾਲ-ਨਾਲ ਪ੍ਰਸ਼ਾਸਨ ਖ਼ਿਲਾਫ਼ ਵੀ ਜੰਮ ਕੇ ਭੜਾਸ ਕੱਢੀ। ਤਹਿਸੀਲਦਾਰ ਭੁਪਿੰਦਰ ਸਿੰਘ ਵੱਲੋਂ ਹਫ਼ਤੇ ਵਿੱਚ ਸੜਕ ਦੀ ਰਿਪੇਅਰ ਸ਼ੁਰੂ ਕਰਨ ਦੇ ਦਿੱਤੇ ਭਰੋਸੇ ਤੋਂ ਬਾਅਦ ਜਨਰਲ ਸੈਕਟਰੀ ਡਾ. ਦਵਿੰਦਰ ਨੇ ਧਰਨਾ ਸਮਾਪਤ ਕਰਨ ਦਾ ਐਲਾਨ ਕੀਤਾ ਤੇ ਉਨ੍ਹਾਂ ਚੇਤਾਵਨੀ ਦਿੱਤੀ ਕਿ ਅਗਰ ਪ੍ਰਸ਼ਾਸਨ ਨੇ ਆਪਣਾ ਵਾਅਦਾ ਪੂਰਾ ਨਾ ਕੀਤਾ ਤਾਂ ਵੱਡੀ ਪੱਧਰ ‘ਤੇ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।

LEAVE A REPLY