550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਅਲੌਕਿਕ ਤੋਹਫਾ

0
143

ਅੰਮ੍ਰਿਤਸਰ, (TLT)-ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ‘ਤੇ ਖੁੱਲ੍ਹ ਰਹੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਹਰ ਕੋਈ ਖੁਸ਼ ਤੇ ਉਤਸ਼ਾਹਿਤ ਹੈ। ਲਾਂਘੇ ਰਾਹੀਂ ਪਹਿਲੀ ਵਾਰ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਜਾਣ ਵਾਲੇ ਜਥੇ ਲਈ ਅੰਮ੍ਰਿਤਸਰ ਦੇ ਪੇਂਟਰ ਨੇ ਇਕ ਵਿਸ਼ੇਸ਼ ਸੌਗਾਤ ਤਿਆਰ ਕੀਤੀ ਹੈ। ਇਹ ਤੋਹਫਾ ਗੁਰੂ ਨਾਨਕ ਦੇਵ ਜੀ ਦੀ 4 ਬਾਈ 4 ਫੁੱਟ ਦੀ ਅਲੌਕਿਕ ਤਸਵੀਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਗਜੋਤ ਸਿੰਘ ਰੂਬਲ ਨੇ ਦੱਸਿਆ ਕਿ ਉਨ੍ਹਾਂ ਨੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਦੇਵ ਜੀ ਦੀ ਪੇਂਟਿੰਗ ਤਿਆਰ ਕੀਤੀ ਹੈ। ਪੇਂਟਰ ਜਗਜੋਤ ਸਿੰਘ ਰੂਬਲ ਨੇ ਦੱਸਿਆ ਕਿ ਇਹ ਤਸਵੀਰ ਆਇਲ ਪੇਂਟ ਨਾਲ ਤਿਆਰ ਕੀਤੀ ਗਈ ਹੈ, ਜਿਸਨੂੰ ਤਿਆਰ ਕਰਨ ਲਈ ਕਰੀਬ ਇਕ ਮਹੀਨੇ ਦਾ ਸਮਾਂ ਲੱਗਾ। ਜਗਜੀਤ ਨੇ ਇਸ ਤਸਵੀਰ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ‘ਚ ਸੁਸ਼ੋਭਿਤ ਕੀਤੇ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਉਹ ਇਸ ਤੋਂ ਪਹਿਲਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਵੀ ਤਸਵੀਰ ਬਣਾ ਚੁੱਕੇ ਹਨ, ਜੋ ਅਮਰੀਕਾ ‘ਚ ਇਕ ਗੁਰਦੁਆਰੇ ‘ਚ ਲਗਾਈ ਜਾ ਰਹੀ ਹੈ। ਇਸ ਤੋਂ ਇਲਾਵਾਂ ਉਹ ਹੋਰ ਵੀ ਬਹੁਤ ਸਾਰੀਆਂ ਧਾਰਮਿਕ ਪੇਂਟਿੰਗਾਂ ਤਿਆਰ ਚੁੱਕੇ ਹਨ। ਇਸ ਦੌਰਾਨ ਉਨ੍ਹਾਂ ਨੇ ਪਾਕਿਸਤਾਨ ਸਰਕਾਰ ਦੀ ਵੀ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਿਆ ਹੈ।

LEAVE A REPLY