ਕੌਮਾਂਤਰੀ ਨਗਰ ਕੀਰਤਨ ‘ਚ ਸ਼ਾਮਲ ਹੋਣ ਲਈ ਸ਼੍ਰੋਮਣੀ ਕਮੇਟੀ ਦਾ ਜਥਾ ਰਵਾਨਾ

0
58

ਅੰਮ੍ਰਿਤਸਰ, (TLT)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ 1 ਅਗਸਤ ਨੂੰ ਸਜਾਏ ਜਾਣ ਵਾਲੇ ਕੌਮਾਂਤਰੀ ਨਗਰ ਕੀਰਤਨ ‘ਚ ਸ਼ਮੂਲੀਅਤ ਕਰਨ ਲਈ ਸ਼੍ਰੋਮਣੀ ਕਮੇਟੀ ਵਲੋਂ 550 ਤੋਂ ਵਧੇਰੇ ਸਿੱਖ ਸ਼ਰਧਾਲੂਆਂ ਦਾ ਜਥਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਜੈਕਾਰਿਆਂ ਦੀ ਗੂੰਜ ਨਾਲ ਕਮੇਟੀ ਦਫ਼ਤਰ ਤੇਜਾ ਸਿੰਘ ਸਮੁੰਦਰ ਹਾਲ ਤੋਂ ਰਵਾਨਾ ਹੋਇਆ। ਇਸ ਜਥੇ ‘ਚ ਸ੍ਰੀ ਹਰਮਿੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਗ੍ਰੰਥੀ ਸਿੰਘ ਸਾਹਿਬ ਗਿਆਨੀ ਮਾਨ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ, ਸ. ਅਵਤਾਰ ਸਿੰਘ ਹਿੱਤ, ਪ੍ਰਧਾਨ ਪਟਨਾ ਸਾਹਿਬ ਕਮੇਟੀ ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਮਨਜੀਤ ਸਿੰਘ, ਭਗਵੰਤ ਸਿੰਘ ਸਿਆਲਕਾ, ਹੀਰਾ ਸਿੰਘ ਗਾਬੜੀਆ, ਬਾਬਾ ਚਰਨਜੀਤ ਸਿੰਘ ਜੱਸੋਵਾਲ ਸਮੇਤ ਵੱਡੀ ਗਿਣਤੀ ‘ਚ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਸ਼ਾਮਲ ਸਨ।

LEAVE A REPLY