ਅਕਾਲੀ ਦਲ ਗੁਰੂ ਰਵਿਦਾਸ ਮੰਦਰ ਦੀ ਮੁੜ ਉਸਾਰੀ ਦਾ ਖ਼ਰਚਾ ਚੁੱਕਣ ਲਈ ਤਿਆਰ- ਸੁਖਬੀਰ ਬਾਦਲ

0
184

ਚੰਡੀਗੜ੍ਹ, (TLT)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਤੁਗਲਕਾਬਾਦ ਵਿਖੇ ਦਿੱਲੀ ਵਿਕਾਸ ਅਥਾਰਿਟੀ ਵਲੋਂ ਗੁਰੂ ਰਵੀਦਾਸ ਨਾਲ ਸੰਬੰਧਿਤ ਇਤਿਹਾਸਕ ਮੰਦਰ ਨੂੰ ਢਾਹੁਣ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਅਕਾਲੀ ਦਲ ਇਸ ਕੇਸ ਦੀ ਕਾਨੂੰਨੀ ਲੜਾਈ ‘ਚ ਮਦਦ ਕਰਨ ਅਤੇ ਮੰਦਰ ਦੀ ਮੁੜ ਉਸਾਰੀ ਦਾ ਖ਼ਰਚਾ ਚੁੱਕਣ ਲਈ ਤਿਆਰ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਧਾਰਮਿਕ ਗੁਰੂਆਂ ਦੀ ਬੇਅਦਬੀ ਬਰਦਾਸ਼ਤ ਨਹੀਂ ਕਰੇਗਾ ਅਤੇ ਜਲਦੀ ਹੀ ਇਹ ਮਾਮਲਾ ਭਾਰਤ ਸਰਕਾਰ ਕੋਲ ਚੁੱਕੇਗਾ।

LEAVE A REPLY