ਮੰਦਿਰ ਦਾ ਨਿਰਮਾਣ ਮੁੜ ਤੋਂ ਨਾ ਕੀਤਾ ਤਾਂ ਭੁੱਖ ਹੜਤਾਲ ‘ਤੇ ਬੈਠਾਂਗੇ- ਸੰਤ ਕੁਲਵੰਤ ਰਾਮ ਭਰੋਮਜਾਰਾ

0
102

ਬੰਗਾ , (TLT)- ਦਿੱਲੀ ਦੇ ਤੁਗਲਕਾਬਾਦ ‘ਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਇਤਿਹਾਸਕ ਮੰਦਰ ਢਾਉਣ ਦੇ ਸਬੰਧ ਵਿਚ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ, ਜੋ ਕਿ ਬਹਿਰਾਮ ਦੇ ਵਿਚ ਵੀ ਪੂਰਨ ਤੌਰ ‘ਤੇ ਬੰਦ ਦਾ ਅਸਰ ਦੇਖਣ ਨੂੰ ਮਿਲਿਆ। ਧਰਨੇ ‘ਚ ਪਹੁੰਚੇ ਸ੍ਰੀ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੁਸਾਇਟੀ ਪੰਜਾਬ ਦੇ ਪ੍ਰਧਾਨ ਸੰਤ ਕੁਲਵੰਤ ਰਾਮ ਭਰੋਮਜਾਰਾ ਨੇ ਕਿਹਾ ਕਿ ਜੇਕਰ ਸਰਕਾਰਾਂ ਨੇ ਦਿੱਲੀ ਦੇ ਤੁਗਲਕਾਬਾਦ ‘ਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਢਾਹੇ ਮੰਦਰ ਦੀ ਉਸਾਰੀ ਦੁਬਾਰਾ ਨਾ ਕਰਵਾਈ ਤਾਂ ਇਹ ਧਰਨਾ ਅਣਮਿਥੇ ਸਮੇਂ ਲਈ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰਾਂ ਨੇ ਉਨ੍ਹਾਂ ਦੀ ਮੰਗ ਨਾ ਮੰਨੀ ਤਾਂ 21 ਅਗਸਤ ਨੂੰ ਸੰਤ ਸਮਾਜ ਵੱਲੋਂ ਦਿੱਲੀ ਦੇ ਜੰਤਰ ਮੰਤਰ ਵਿਖੇ ਅਣਮਿਥੇ ਸਮੇਂ ਲਈ ਭੁੱਖ ਹੜਤਾਲ ਤੇ ਬੈਠਣਗੇ।

LEAVE A REPLY