ਸਫ਼ਾਈ ਸੇਵਕਾ ਨੇ ਤਨਖ਼ਾਹ ਨਾ ਮਿਲਣ ਕਰ ਕੇ ਕੰਮ ਬੰਦ ਕਰ ਦਿੱਤਾ ਧਰਨਾ

0
78

ਤਲਵੰਡੀ ਸਾਬੋ, (TLT) – ਤਲਵੰਡੀ ਸਾਬੋ ਦੀ ਨਗਰ ਪੰਚਾਇਤ ਦੇ ਸਫ਼ਾਈ ਸੇਵਕਾ ਨੂੰ ਤਨਖ਼ਾਹ ਨਾ ਮਿਲਣ ਅਤੇ ਤਨਖ਼ਾਹ ‘ਚ ਕੀਤੇ ਵਾਧੇ ਨਾ ਵਧਾਉਣ ਕਰ ਕੇ ਸਫ਼ਾਈ ਸੇਵਕਾ ਨੇ ਕੰਮ ਬੰਦ ਕਰ ਦਿੱਤਾ ਹੈ। ਸਮੂਹ ਸਫ਼ਾਈ ਸੇਵਕਾ ਨੇ ਮੰਗਲਵਾਰ ਨੂੰ ਸਫ਼ਾਈ ਦਾ ਕੰਮ ਬੰਦ ਕਰ ਕੇ ਤਲਵੰਡੀ ਸਾਬੋ ਦੇ ਨਗਰ ਪੰਚਾਇਤ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਅਤੇ ਨਗਰ ਪੰਚਾਇਤ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਸਫ਼ਾਈ ਸੇਵਕਾ ਦੇ ਸਮਰਥਕ ਤੇ ਕਈ ਜਥੇਬੰਦੀਆਂ ਵੀ ਉਤਰ ਆਈਆਂ। ਪ੍ਰਦਰਸ਼ਨਕਾਰੀਆਂ ਨੇ ਦੱਸਿਆਂ ਕਿ ਉਨ੍ਹਾਂ ਨੂੰ ਹਰ ਮਹੀਨੇ ਤਨਖ਼ਾਹ ਸਮੇਂ ਸਿਰ ਨਹੀ ਦਿੱਤੀ ਜਾਦੀ ਜਿਸ ਕਰ ਕੇ ਉਨ੍ਹਾਂ ਦਾ ਗੁਜ਼ਾਰਾ ਬੜਾ ਮੁਸਕਲ ਹੋ ਜਾਂਦਾ ਹੈ। ਪ੍ਰਦਰਸ਼ਨਕਾਰੀਆਂ ਨੇ ਚੇਤਾਵਨੀ ਦਿੱਤੀ ਕਿ ਜੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਸੰਘਰਸ਼ ਹੋਰ ਤੇਜ ਕੀਤਾ ਜਾਵੇਗਾ।

LEAVE A REPLY