ਸੜਕ ਹਾਦਸੇ ‘ਚ 2 ਨੌਜਵਾਨਾਂ ਦੀ ਮੌਤ, 4 ਜ਼ਖ਼ਮੀ

0
71

ਮਾਨਸਾ, (TLT) – ਮਾਨਸਾ-ਤਲਵੰਡੀ ਸਾਬੋ ਮੁੱਖ ਸੜਕ ‘ਤੇ ਬਣਾਂਵਾਲੀ ਥਰਮਲ ਪਲਾਂਟ ਦੇ ਸਾਹਮਣੇ ਸੜਕ ਹਾਦਸੇ ‘ਚ 2 ਨੌਜਵਾਨਾਂ ਦੀ ਮੌਤ ਅਤੇ 4 ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਮੋਟਰਸਾਈਕਲਾਂ ਦੀ ਟੱਕਰ ਏਨੀ ਭਿਆਨਕ ਸੀ ਕਿ ਦੋਵਾਂ ਦੇ ਚਾਲਕ ਗੁਰਦੀਪ ਸਿੰਘ (25) ਵਾਸੀ ਤਲਵੰਡੀ ਅਕਲੀਆ ਤੇ ਗੁਰਸੇਵਕ ਸਿੰਘ (25) ਵਾਸੀ ਮੌਜੀਆ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ 2 ਔਰਤਾਂ ਤੇ 2 ਛੋਟੇ ਬੱਚੇ ਗੰਭੀਰ ਰੂਪ ਜ਼ਖ਼ਮੀ ਹੋ ਗਏ। ਚੌਂਕੀ ਬਹਿਣੀਵਾਲ ਦੇ ਇੰਚਾਰਜ ਗੁਰਦੀਪ ਸਿੰਘ ਝੰਡੂਕਾ ਨੇ ਸੰਪਰਕ ਕਰਨ ‘ਤੇ ਦੱਸਿਆ ਕਿ ਧਾਰਾ 174 ਅਧੀਨ ਕਾਰਵਾਈ ਕੀਤੀ ਜਾ ਰਹੀ ਹੈ।

LEAVE A REPLY