ਸਿੱਖਿਆ ਬੋਰਡ ਵਲੋਂ ਅੰਮ੍ਰਿਤਸਰ ਅਤੇ ਸੰਗਰੂਰ ਜ਼ੋਨਾਂ ਦੇ ਵਿੱਦਿਅਕ ਮੁਕਾਬਲੇ ਮੁਲਤਵੀ

0
140

ਐੱਸ. . ਐੱਸ. ਨਗਰ, (TLT)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖਿਆ ਬੋਰਡ ਵਲੋਂ ਕਰਵਾਏ ਜਾ ਰਹੇ ਜ਼ੋਨ ਪੱਧਰੀ ਸਹਿਅਕਾਦਮਿਕ ਵਿੱਦਿਅਕ ਮੁਕਾਬਲਿਆਂ ਦੌਰਾਨ ਅੰਮ੍ਰਿਤਸਰ ਜ਼ੋਨ ਦੇ 17 ਤੋਂ 19 ਸਤੰਬਰ ਤੱਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਾਲ ਰੋਡ, ਅੰਮ੍ਰਿਤਸਰ ਵਿਖੇ ਕਰਵਾਏ ਜਾਣ ਵਾਲੇ ਮੁਕਾਬਲੇ ਅਤੇ ਸੰਗਰੂਰ ਜ਼ੋਨ ਦੇ 25 ਤੋਂ 27 ਸਤੰਬਰ ਤੱਕ ਦੇਸ਼ ਭਗਤ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਬਰੜਵਾਲ ਵਿਖੇ ਕਰਵਾਏ ਜਾਣ ਵਾਲੇ ਮੁਕਾਬਲੇ ਪ੍ਰਸ਼ਾਸਨੀ ਕਾਰਨਾਂ ਕਰਕੇ ਮੁਲਤਵੀ ਕਰ ਦਿੱਤੇ ਗਏ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਅਤੇ ਸੰਗਰੂਰ ਜ਼ੋਨਾਂ ਦੇ ਮੁਕਾਬਲਿਆਂ ਲਈ ਨਵੀਆਂ ਤਰੀਖ਼ਾਂ ਦਾ ਐਲਾਨ ਅਗਲੇ ਹਫ਼ਤੇ ਦੇ ਆਰੰਭ ਵਿਚ ਕਰ ਦਿੱਤਾ ਜਾਵੇਗਾ 

LEAVE A REPLY