10 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ ਸਣੇ ਇੱਕ ਕਾਬੂ

0
60

ਲੁਧਿਆਣਾ,  (TLT)- ਐੱਸ. ਟੀ. ਐੱਫ. ਦੀ ਪੁਲਿਸ ਨੇ 10 ਕਰੋੜ ਰੁਪਏ ਦੀ ਕੀਮਤ ਵਾਲੇ ਨਸ਼ੀਲੇ ਪਦਾਰਥਾਂ ਸਣੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਰਵਿੰਦਰ ਸਿੰਘ ਉਰਫ਼ ਨਿੱਕਾ ਵਾਸੀ ਸ਼ਿਮਲਾਪੁਰੀ ਵਜੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਉਸ ਦੇ ਕਬਜ਼ੇ ‘ਚੋਂ ਇੱਕ ਕਿਲੋ ਹੈਰੋਇਨ ਤੇ 100 ਆਈਸ ਬਰਾਮਦ ਕੀਤੀ ਗਈ ਹੈ ਅਤੇ ਇਨ੍ਹਾਂ ਦੀ ਕੌਮਾਂਤਰੀ ਬਾਜ਼ਾਰ ‘ਚ ਕੀਮਤ 10 ਕਰੋੜ ਰੁਪਏ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੁਲਿਸ ਦੋਸ਼ੀ ਪਾਸੋਂ ਹੋਰ ਵੀ ਪੁੱਛ-ਪੜਤਾਲ ਕਰ ਰਹੀ ਹੈ।

LEAVE A REPLY