ਸਰਪੰਚ ਦੇ ਮੁੰਡੇ ਕੋਲੋਂ ਫੜੀ ਗਈ 70 ਕਰੋੜ ਦੀ ਹੈਰੋਇਨ

0
182

ਅਟਾਰੀ, (TLT)-ਅੰਮ੍ਰਿਤਸਰ ਦਿਹਾਤੀ ਪੁਲਿਸ ਅਤੇ ਬੀ.ਐੱਸ.ਐੱਫ ਦੇ ਸਾਂਝੇ ਸਰਚ ਅਪਰੇਸ਼ਨ ਵਿਚ ਭਾਰਤ ਪਾਕਿਸਤਾਨ ਸਰਹੱਦ ਸਥਿਤ ਬਾਹਰੀ ਸਰਹੱਦੀ ਚੌਕੀ ਦਾਉਕੇ ਨੇੜਿਉਂ ਲਗਭਗ 70 ਕਰੋੜ ਰੁਪਏ ਦੇ ਕੌਮਾਂਤਰੀ ਮੁੱਲ ਵਾਲੀ ਹੈਰੋਇਨ ਜਿਸ ਦਾ ਵਜ਼ਨ ਲਗਭਗ 14 ਕਿੱਲੋ ਬਣਦਾ ਹੈ, ਬਰਾਮਦ ਕੀਤੀ ਗਈ। ਇਸ ਵੱਡੀ ਸਫਲਤਾ ਵਿਚ ਮੁੱਖ ਸਿਹਰਾ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਜਾਂਦਾ ਹੈ। ਇਹ ਬਰਾਮਦਗੀ ਬੀਤੇ ਦਿਨੀਂ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਥਾਣੇਦਾਰ ਅਮਨਦੀਪ ਸਿੰਘ ਅਤੇ ਥਾਣੇਦਾਰ ਅਜੇਪਾਲ ਸਿੰਘ ਬਾਠ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਵੱਲੋਂ ਕੀਤੀ ਗਈ ਹੈ। ਇਸ ਸਬੰਧੀ ਸਰਹੱਦੀ ਪਿੰਡ ਭੈਣੀ ਰਾਜਪੂਤਾਂ ਦੇ ਸਰਪੰਚ ਨਾਨਕ ਸਿੰਘ ਦੇ ਪੁੱਤਰ ਸ਼ਮਸ਼ੇਰ ਸਿੰਘ ਸ਼ੇਰਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਸ ਕੋਲੋਂ ਪਹਿਲਾਂ ਵੀ 8.5 ਕਿੱਲੋ ਹੈਰੋਇਨ ਬਰਾਮਦ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਇੰਸਪੈਕਟਰ ਜਨਰਲ ਬਾਰਡਰ ਰੇਂਜ ਅਤੇ ਐਸ.ਐਸ.ਪੀ ਅੰਮ੍ਰਿਤਸਰ ਦਿਹਾਤੀ ਵੱਲੋਂ ਜਲਦ ਹੀ ਇੱਕ ਪ੍ਰੈੱਸ ਕਾਨਫ਼ਰੰਸ ਕੀਤੀ ਜਾ ਰਹੀ ਹੈ।

LEAVE A REPLY