ਟਿੱਪਰ ਵਲੋਂ ਕੁਚਲੇ ਜਾਣ ਕਾਰਨ ਗਾਇਕ ਮਾਸਟਰ ਸਲੀਮ ਦੀ ਭਾਬੀ ਦੀ ਮੌਤ

0
147

ਜਲੰਧਰ, (TLT)-ਪੰਜਾਬੀ ਗਾਇਕ ਮਾਸਟਰ ਸਲੀਮ ਦੀ ਭਾਬੀ ਨੂੰ ਅੱਜ ਇੱਥੋਂ ਦੇ ਨਕੋਦਰ ਰੋਡ ‘ਤੇ ਇੱਕ ਟਿੱਪਰ ਨੇ ਕੁਚਲ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮਾਸਟਰ ਸਲੀਮ ਦੀ ਭਾਬੀ ਪ੍ਰਵੀਨ ਆਪਣੇ ਪਿਤਾ ਨਾਲ ਮੋਟਰਸਾਈਕਲ ‘ਤੇ ਜਾ ਰਹੀ ਸੀ। ਇਸ ਦੌਰਾਨ ਪਿੱਛਿਓਂ ਟਿੱਪਰ ਨੇ ਉਨ੍ਹਾਂ ਨੂੰ ਕੁਚਲ ਦਿੱਤਾ। ਇਸ ਹਾਦਸੇ ‘ਚ ਪ੍ਰਵੀਨ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਈ ਅਤੇ ਉਸ ਨੂੰ ਹਸਪਤਾਲ ‘ਚ ਪਹੁੰਚਾਇਆ ਗਿਆ, ਜਿੱਥੇ ਕਿ ਉਸ ਨੇ ਦਮ ਤੋੜ ਦਿੱਤਾ। ਮੌਕੇ ‘ਤੇ ਮੌਜੂਦ ਲੋਕਾਂ ਨੇ ਟਿੱਪਰ ਚਾਲਕ ਨੂੰ ਕਾਬੂ ਕਰ ਲਿਆ ਅਤੇ ਉਸ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ। ਫਿਲਹਾਲ ਪੁਲਿਸ ਵਲੋਂ ਇਸ ਮਾਮਲੇ ‘ਚ ਕਾਰਵਾਈ ਕੀਤੀ ਜਾ ਰਹੀ ਹੈ।