ਤਿੰਨ ਸਾਲ ਤਕ ਕਰਦਾ ਰਿਹਾ ਜਬਰ ਜਨਾਹ-ਵਿਆਹ ਕਿਸੇ ਹੋਰ ਨਾਲ ਕਰਵਾਇਆ

0
163

ਤਰਨਤਾਰਨ, (TLT)- ਤਿੰਨ ਸਾਲ ਤੋਂ ਲੜਕੀ ਨੂੰ ਵਿਆਹ ਕਰਵਾਉਣ ਦੇ ਝਾਂਸੇ ‘ਚ ਰੱਖ ਕੇ ਉਸ ਨਾਲ ਜਬਰ ਜਨਾਹ ਕਰਨ ਦੇ ਕਥਿਤ ਦੋਸ਼ ‘ਚ ਥਾਣਾ ਸਦਰ ਤਰਨਤਾਰਨ ਦੀ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮੁਲਜ਼ਮ ਅਜੇ ਫਰਾਰ ਦੱਸਿਆ ਜਾ ਰਿਹਾ ਹੈ। ਲੜਕੀ ਨੂੰ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ ‘ਚ ਕਥਿਤ ਤੌਰ ‘ਤੇ ਦੋਸ਼ ਲਗਾਇਆ ਕਿ ਕਿਪਨ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਪਿੰਡ ਬਾਬਾ ਜੀਵਨ ਸਿੰਘ ਨਗਰ ਫਤਾਹਪੁਰ ਨੇ ਉਸ ਨੂੰ ਆਪਣੇ ਪ੍ਰੇਮ ਜਾਲ ਵਿਚ ਫਸਾ ਲਿਆ ਅਤੇ ਤਿੰਨ ਸਾਲ ਤੋਂ ਇਹ ਕਹਿ ਕੇ ਉਸ ਨਾਲ ਜਬਰ ਜਨਾਹ ਕਰਦਾ ਰਿਹਾ ਕਿ ਉਹ ਉਸ ਨਾਲ ਵਿਆਹ ਕਰਵਾ ਲਵੇਗਾ। ਪਰ ਹੁਣ ਉਸ ਨੂੰ ਪਤਾ ਲੱਗਾ ਕਿ ਕਿਪਨ ਸਿੰਘ ਨੇ ਕਿਸੇ ਹੋਰ ਲੜਕੀ ਨਾਲ ਵਿਆਹ ਕਰਵਾ ਲਿਆ ਹੈ। ਮਾਮਲੇ ਦੀ ਜਾਂਚ ਉਚ ਅਧਿਕਾਰੀਆਂ ਨੂੰ ਕਰ ਦਿੱਤੀ। ਜਾਂਚ ਅਧਿਕਾਰੀ ਸਬ ਇੰਸਪੈਕਟਰ ਕਿਰਨਪਾਲ ਕੌਰ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮ ਦੇ ਖਿਲਾਫ ਕੇਸ ਦਰਜ ਕਰ ਲਿਆ ਹੈ ਜਿਸ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਜਲਦ ਹੀ ਉਸ ਨੂੰ ਕਾਬੂ ਕਰ ਲਿਆ ਜਾਵੇਗਾ।

LEAVE A REPLY