ਲੱਖਾਂ ਰੁਪਏ ਦੀ ਨਕਲੀ ਕਰੰਸੀ ਸਮੇਤ ਦੋ ਗ੍ਰਿਫ਼ਤਾਰ

0
27

ਨਕਲੀ ਕਰੰਸੀ ਬਣਾਉਣ ਵਾਲੀ ਮਸ਼ੀਨ ਸਮੇਤ ਹੋਰ ਸਾਮਾਨ ਬਰਾਮਦ

ਲੁਧਿਆਣਾ, (TLT) ਐਸ.ਟੀ.ਐਫ ਅਤੇ ਲੁਧਿਆਣਾ ਦਿਹਾਤੀ ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੀ ਨਕਲੀ ਕਰੰਸੀ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਬਲਜਿੰਦਰ ਸਿੰਘ ਵਾਸੀ ਜਾਂਗਪੁਰ ਅਤੇ ਹਰਵਿੰਦਰ ਸਿੰਘ ਉਰਫ਼ ਹੈਰੀ ਵਾਸੀ ਪਿੰਡ ਰਕਬਾ ਸ਼ਾਮਲ ਹਨ। ਐਸ.ਟੀ.ਐਫ ਦੇ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਕਥਿਤ ਦੋਸ਼ੀਆਂ ਦੇ ਕਬਜ਼ੇ ਵਿਚੋਂ ਨਕਲੀ ਕਰੰਸੀ ਬਣਾਉਣ ਵਾਲੀ ਇਕ ਮਸ਼ੀਨ ਅਤੇ ਭਾਰੀ ਮਾਤਰਾ ਵਿਚ ਹੋਰ ਸਾਮਾਨ ਬਰਾਮਦ ਕੀਤਾ ਹੈ। ਪੁਲਿਸ ਵੱਲੋਂ ਇਨ੍ਹਾਂ ਦੋਵਾਂ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ।