ਸੜਕ ਹਾਦਸੇ ‘ਚ ਅਧਿਆਪਕ ਦੀ ਮੌਤ

0
53

ਫ਼ਾਜ਼ਿਲਕਾ, (TLT)- ਫ਼ਾਜ਼ਿਲਕਾ ਫ਼ਿਰੋਜ਼ਪੁਰ ਰੋਡ ਤੇ ਪਿੰਡ ਜੱਟ ਵਾਲੀ ਦੇ ਨੇੜੇ ਵਾਪਰੇ ਸੜਕ ਹਾਦਸੇ ਵਿਚ ਇਕ ਅਧਿਆਪਕ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਬਲਕਾਰ ਸਿੰਘ ਜੋ ਕਿ ਪਿੰਡ ਘੁਬਾਇਆ ਦੇ ਸਰਕਾਰੀ ਸਕੂਲ ਵਿਚ ਅਧਿਆਪਕ ਤਾਇਨਾਤ ਸੀ, ਛੁੱਟੀ ਤੋਂ ਬਾਅਦ ਆਪਣੇ ਘਰ ਆ ਰਿਹਾ ਸੀ ਇਸ ਦੌਰਾਨ ਪਿੰਡ ਜੱਟ ਵਾਲੀ ਨੇੜੇ ਇਕ ਪਿਕਅਪ ਗੱਡੀ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਉਸ ਦੀ ਲਾਸ਼ ਨੂੰ ਫ਼ਾਜ਼ਿਲਕਾ ਦੇ ਸਿਵਲ ਹਸਪਤਾਲ ਵਿਚ ਪੋਸਟਮਾਰਟਮ ਲਈ ਲਿਆਂਦਾ ਗਿਆ।