ਡਿਪਟੀ ਕਮਿਸ਼ਨਰ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਹੋਰ ਗਤੀਵਿਧੀਆਂ ‘ਚ ਹਿੱਸਾ ਲੈਣ ਦਾ ਸੱਦਾ

0
58

—ਰੈਡ ਕਰਾਸ ਭਵਨ ‘ਚ ਹੋਏ ਕੌਮੀ ਪੇਂਟਿੰਗ ਮੁਕਾਬਲੇ
ਜਲੰਧਰ, (ਰਮੇਸ਼ ਗਾਬਾ)-ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ ਅੰਦਰ ਛੁਪੇ ਕਲਾਕਾਰਾਂ ਦੇ ਹੁਨਰ ਨੂੰ ਪਹਿਚਾਣ ਕੇ ਉਨਾਂ ਦੇ ਸਰਵਪੱਖੀ ਵਿਕਾਸ ‘ਤੇ ਜ਼ੋਰ ਦਿੱਤਾ ਗਿਆ। ਜ਼ਿਲ੍ਹਾ ਬਾਲ ਭਲਾਈ ਕੌਂਸਲ ਵਲੋਂ ਰੈਡ ਕਰਾਸ ਭਵਨ ਜਲੰਧਰ ਵਿਖੇ ਰਾਸ਼ਟਰੀ ਪੇਂਟਿੰਗ ਮੁਕਾਬਲਿਆਂ ਦੀ ਪਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੱਚਿਆਂ ਵਿੱਚ
ਲੁਕੇ ਕਲਾਕਾਰੀ ਦੇ ਹੁਨਰ ਨੂੰ ਪਹਿਚਾਣਦੇ ਹੋਏ ਉਨ੍ਹਾਂ ਦੇ ਸੁਪਨਿਆਂ ਨੂੰ ਨਵੀਆਂ ਦਿਸ਼ਾਵਾਂ ਪ੍ਰਦਾਨ ਕਰਨੀਆਂ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਨੂੰ ਆਪਣੀਆਂ ਭਾਵਨਾਵਾਂ ਨੂੰ ਵਧੀਆ ਢੰਗ ਨਾਲ ਪ੍ਰਗਟਾਉਣ ਲਈ ਮੰਚ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਵਿਸ਼ੇਸ਼ ਮਹੱਤਤਾ ਨਿਭਾਉਂਦੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਨੂੰ ਆਪਣੇ ਸ਼ੁਰੂਆਤੀ ਸਮੇਂ ਵਿੱਚ ਹੁਨਰ ਨੂੰ ਪਹਿਚਾਣ ਕੇ ਜਿੰਦਗੀ ਵਿੱਚ ਵਧੀਆ ਪ੍ਰਦਰਸ਼ਨ ਕਰਨ ਲਈ ਇਕ ਸਾਂਝਾ ਮੰਚ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਦਾ ਮਤਲਬ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਪ੍ਰਦਾਨ ਕਰਨਾ ਹੀ ਨਹੀਂ ਹੁੰਦਾ ਸਗੋਂ ਇਸ ਦਾ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਕਰਨਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਅੰਦਰ ਜਦ ਹਰ ਇਕ ਚੀਜ ਦਾ ਵਿਸ਼ਵੀਕਰਨ ਹੋ ਚੁੱਕਾ ਹੈ ਇਹ ਜਰੂਰੀ ਹੋ ਗਿਆ ਹੈ ਕਿ ਵਿਦਿਆਰਥੀਆਂ ਨੂੰ ਹੋਰ ਉਤਸ਼ਾਹਿਤ ਕੀਤਾ ਜਾਵੇ ਤਾਂ ਜੋ ਉਹ ਅੰਤਰ ਰਾਸ਼ਟਰੀ ਪੱਧਰ ਦੇ ਕਿਸੇ ਵੀ ਮੁਕਾਬਲੇ ਦਾ ਸਾਹਮਣਾ ਕਰਨਾ ਦੇ ਸਮਰੱਥ ਹੋ ਸਕਣ।
ਵਿਦਿਆਰਥੀਆਂ ਵਲੋਂ ਖੂਬਸੂਰਤ ਪੇਂਟਿੰਗ ਬਣਾਉਣ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨਾਂ ਨੰਨ੍ਹੇ ਪੇਂਟਰਾਂ ਵਲੋਂ ਕੀਤੇ ਗਏ ਉਪਰਾਲਿਆਂ ਨੂੰ ਮਾਨਤਾ ਦੇਣ ਲਈ ਹਰ ਸੰਭਵ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਨੂੰ ਸਕੂਲੀ ਸਿੱਖਿਆ ਦੇ ਨਾਲ- ਨਾਲ ਕਲਾ ਅਤੇ ਸਭਿਆਚਾਰ ਦੇ ਖੇਤਰ ਅੱਗੇ ਵੱਧਣ ਲਈ ਹੋਰ ਉਤਸ਼ਾਹਿਤ ਕਰਦੇ ਹਨ।  ਇਸ ਮੌਕੇ ਉਭਰਦੇ ਕਲਾਕਾਰਾਂ ਖਾਸਕਰਕੇ ਵਿਸ਼ੇਸ਼ ਲੋੜਾ ਵਾਲੇ ਬੱਚਿਆਂ ਨੂੰ ਸ਼ਾਬਾਸ਼ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਆਸ ਜਤਾਈ ਕਿ ਉਹ ਆਪਣੇ ਉਸਾਰੂ ਗਤੀਵਿਧੀਆਂ ਨਾਲ ਸੂਬੇ ਅਤੇ ਖੇਤਰ ਦਾ ਨਾਮ ਰੌਸ਼ਨ ਕਰਨਗੇ। ਇਸ ਮੌਕੇ ਸਕੱਤਰ ਰੈਡ ਕਰਾਸ ਸੁਸਾਇਟੀ ਪਰਮਜੀਤ ਸਿੰਘ, ਵੀਨੂੰ ਕੰਬੋਜ, ਰੰਜਨਾ ਬਾਂਸਲ ਅਤੇ ਹੋਰ ਵੀ ਹਾਜ਼ਰ ਸਨ।

DC-10a

LEAVE A REPLY