ਭਗਵਾਨ ਵਾਲਮਿਕੀ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਰਾਜ ਪੱਧਰੀ ਸਮਾਗਮ 13 ਅਕਤੂਬਰ ਨੂੰ ਡੇਵੀਐਟ ‘ਚ

0
23
????????????????????????????????????

-ਡਿਪਟੀ ਕਮਿਸ਼ਨਰ ਵਲੋਂ ਪ੍ਰਬੰਧਾਂ ਦਾ ਜਾਇਜ਼ਾ
ਜਲੰਧਰ, (ਰਮੇਸ਼ ਗਾਬਾ)-ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਭਗਵਾਨ ਵਾਲਮਿਕੀ ਜੀ ਦੇ ਪ੍ਰਕਾਸ਼ ਉਤਸਵ ਸਬੰਧੀ 13 ਅਕਤੂਬਰ ਨੂੰ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਸਬੰਧੀ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਰਾਜ ਪੱਧਰੀ ਸਮਾਗਮ 13 ਅਕਤੂਬਰ ਦਿਨ ਐਤਵਾਰ ਨੂੰ ਸਵੇਰੇ 10 ਵਜੇ ਡੇਵੀਐਟ ਕਾਲਜ ਜਲੰਧਰ ਵਿਖੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਕੈਬਨਿਟ ਦੇ ਹੋਰ ਮੰਤਰੀ ਸਾਹਿਬਾਨਾਂ ਅਤੇ ਉਘੀਆਂ ਸਖਸ਼ੀਅਤਾਂ ਸਮੇਤ ਭਗਵਾਨ ਵਾਲਮੀਕ ਜੀ ਨੂੰ ਸ਼ਰਧਾ ਦੇ ਫੁੱਲ ਅਰਪਿਤ ਕਰਨਗੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਹ ਰਾਜ ਪੱਧਰੀ ਸਮਾਗਮ ਭਗਵਾਨ ਵਾਲਮਿਕੀ ਜੀ ਨੂੰ ਸੱਚਾ ਸਜਦਾ ਹੋਵੇਗਾ ਜਿਨਾਂ ਨੇ ਸਮੁੱਚੇ ਵਿਸ਼ਵ ਅੰਦਰ ਬਰਾਬਰਤਾ ਅਤੇ ਭਰਾਤਰੀ ਪਿਆਰ ਦੇ ਸੁਨੇਹੇ ਦਾ ਪ੍ਰਚਾਰ ਕੀਤਾ। ਉਨ੍ਹਾਂ ਕਿਹਾ ਕਿ ਇਹ ਰਾਜ ਪੱਧਰੀ ਸਮਾਗਮ ਭਗਵਾਨ ਵਾਲਮਿਕੀ ਜੀ ਵਲੋਂ ਦਿਖਾਏ ਗਏ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਣ ਤੋਂ ਇਲਾਵਾ ਮਹਾਨ ਰੂਹਾਨੀ ਰਹਿਬਰ ਦੀਆਂ ਸਿੱਖਿਆਵਾਂ, ਜੀਵਨ ਅਤੇ ਫਲਸਫ਼ੇ ‘ਤੇ ਚਾਨਣਾ ਪਾਵੇਗਾ। ਉਨ੍ਹਾਂ ਕਿਹਾ ਕਿ ਇਸ ਸਮਾਗਮ ਦੌਰਾਨ ਅਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਅਮੀਰ ਸਭਿਆਚਾਰਕ ਵਿਰਾਸਤ ਨੂੰ ਸੰਭਾਲ ਕੇ ਰੱਖਣ ‘ਤੇ ਜ਼ੋਰ ਦਿੱਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਦੇ ਨਾਲ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਅਤੇ ਬਲਾਕ ਵਿਕਾਸ ਤੇ ਅਫ਼ਸਰ ਸਵਾਗਤੀ ਕਮੇਟੀ, ਵੇਨਿਊ ਕਮੇਟੀ ਦੇ ਮੁਖੀ ਉਪ ਮੰਡਲ ਮੈਜਿਸਟਰੇਟ ਜਲੰਧਰ-1 ਹੋਣਗੇ ਤੇ ਉਨ੍ਹਾਂ ਨਾਲ ਸੁਪਰਡੈਂਟ ਇੰਜੀਨੀਅਰ ਨਗਰ ਨਿਗਮ, ਜ਼ਿਲ੍ਹਾ ਮੰਡੀ ਅਫ਼ਸਰ ਅਤੇ ਕਾਰਜਕਾਰੀ ਇੰਜੀਨੀਅਰ ਪੀ.ਡਬਲਿਓ.ਡੀ.ਬਤੌਰ ਮੈਂਬਰ     ਹੋਣਗੇ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਅਵਾਜਾਈ ਦੇ ਸੁਚਾਰੂ ਪ੍ਰਬੰਧ, ਸੁਰੱਖਿਆ ਅਤੇ ਅਮਨ ਅਤੇ ਕਾਨੂੰਨ ਦੀ ਸਥਿਤੀ ਦੀ ਨਜਰਸਾਨੀ ਪੁਲਿਸ ਵਿਭਾਗ, ਸਿਵਲ ਸਰਜਨ ਸਿਹਤ ਮਾਮਲਿਆਂ ਦੀ ਕਮੇਟੀ ਦੇ ਮੁਖੀ ਹੋਣਗੇ ਜਦਕਿ ਪਾਵਰਕਾਮ ਵਲੋਂ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਜਲੰਧਰ ਵਲੋਂ ਸਾਫ਼ ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇਗਾ।
ਸ੍ਰੀ ਸ਼ਰਮਾ ਨੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਕਿਹਾ ਕਿ ਇਸ ਰਾਜ ਪੱਧਰੀ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਪੂਰੀ ਲਗਨ ਤੇ ਮਿਹਨਤ ਨਾਲ ਡਿਊਟੀ ਨਿਭਾਈ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਅਤੇ ਜਸਬੀਰ ਸਿੰਘ, ਉਪ ਮੰਡਲ ਮੈਜਿਸਟਰੇਟ ਰਾਹੁਲ ਸਿੱਧੂ, ਸੰਜੀਵ ਸ਼ਰਮਾ ਅਤੇ ਡਾ.ਜੈ ਇੰਦਰ ਸਿੰਘ, ਸਹਾਇਕ ਕਮਿਸ਼ਨਰ ਡਾ. ਸ਼ਾਇਰੀ ਮਲਹੋਤਰਾ, ਸੰਯੁਕਤ ਕਮਿਸ਼ਨਰ ਨਗਰ ਨਿਗਮ ਹਰਚਰਨ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਹਰਿੰਦਰਪਾਲ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਵਰਿੰਦਰ ਖੇੜਾ ਅਤੇ ਹੋਰ ਹਾਜ਼ਰ ਸਨ।