ਪਾਕਿਸਤਾਨ ‘ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ

0
117

ਇਸਲਾਮਾਬਾਦ, (TLT) ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ਅਤੇ ਉੱਤਰੀ ਇਲਾਕਿਆਂ ‘ਚ ਅੱਜ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਕੌਮੀ ਭੂਚਾਲ ਨਿਗਰਾਨੀ ਕੇਂਦਰ ਮੁਤਾਬਕ ਰਿਕਟਰ ਸਕੇਲ ‘ਤੇ ਭੂਚਾਲ ਦੀ ਤੀਬਰਤਾ 5.8 ਮਾਪੀ ਗਈ। ਪਾਕਿਸਤਾਨ ਦੀ ਇੱਕ ਮੀਡੀਆ ਰਿਪੋਰਟ ‘ਚ ਸੂਬਾਈ ਆਫ਼ਤ ਪ੍ਰਬੰਧਨ ਅਥਾਰਿਟੀ (ਪੀ. ਡੀ. ਐੱਮ. ਏ.) ਦੇ ਬੁਲਾਰੇ ਤੈਮੂਰ ਅਲੀ ਦੇ ਹਵਾਲੇ ਨਾਲ ਦੱਸਿਆ ਗਿਆ ਹੈ ਕਿ ਪੇਸ਼ਾਵਰ, ਮਲਾਕੰਡ, ਮਰਦਾਨ, ਚਰਸੱਡਾ ਅਤੇ ਅਟੋਕ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਨ੍ਹਾਂ ਕਾਰਨ ਲੋਕਾਂ ‘ਚ ਹਫੜਾ-ਦਫੜੀ ਮਚ ਗਈ। ਇਨ੍ਹਾਂ ਤੋਂ ਇਲਾਵਾ ਸ਼ਾਂਗਲਾ, ਕੋਹਿਸਤਾਨ, ਬੱਟਾਗ੍ਰਾਮ, ਤੋਰਘਾਰ, ਸਵਤ ਅਤੇ ਦੇਸ਼ ਦੇ ਹੋਰ ਉੱਤਰੀ ਇਲਾਕਿਆਂ ‘ਚ ਵੀ ਲੋਕਾਂ ਨੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ। ਉਨ੍ਹਾਂ ਦੱਸਿਆ ਕਿ ਭੂਚਾਲ ਕਾਰਨ ਅਜੇ ਤੱਕ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

LEAVE A REPLY