ਸਾਊਦੀ ਅਰਬ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 35 ਲੋਕਾਂ ਦੀ ਮੌਤ

0
145

ਰਿਆਧ, (TLT) ਸਾਊਦੀ ਅਰਬ ਦੇ ਪੱਛਮੀ ਇਲਾਕੇ ‘ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ‘ਚ 35 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਬੁੱਧਵਾਰ ਸ਼ਾਮੀਂ 7 ਵਜੇ ਮਦੀਨਾ ਤੋਂ ਕਰੀਬ 170 ਕਿਲੋਮੀਟਰ ਦੂਰ ਹਿਜਰਾ ਰੋਡ ‘ਤੇ ਅਲ ਅਖਲ ਪਿੰਡ ਦੇ ਕੋਲ ਇਹ ਬੱਸ ਖੁਦਾਈ ਵਾਲੀ ਮਸ਼ੀਨ ਨਾਲ ਟਕਰਾਅ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦੇ ਪਰਖੱਚੇ ਉੱਡ ਗਏ। ਹਾਦਸੇ ‘ਚ ਮਾਰੇ ਗਏ ਸਾਰੇ ਵਿਅਕਤੀ ਵਿਦੇਸ਼ੀ ਨਾਗਰਿਕ ਦੱਸੇ ਜਾ ਰਹੇ ਹਨ।

LEAVE A REPLY