ਗੁਰੂਘਰ ਨੂੰ ਦੂਰਬੀਨ ਤੋਂ ਦੇਖਣ ਦੀ 70 ਸਾਲਾ ਦੀ ਮਜਬੂਰੀ ਹੁਣ ਹੋਣ ਜਾ ਰਹੀ ਖ਼ਤਮ – ਮੋਦੀ

0
46

ਚੰਡੀਗੜ੍ਹ, (TLT)- ਮਹਾਰਾਸ਼ਟਰ ਅਤੇ ਹਰਿਆਣਾ ਵਿਧਾਨ ਸਭਾ ਚੋਣ ਮੁਹਿੰਮ ਆਪਣੇ ਆਖ਼ਰੀ ਪੜਾਅ ‘ਤੇ ਹੈ। ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰਿਆਣਾ ਦੇ ਸਿਰਸਾ ‘ਚ ਰੈਲੀ ਨੂੰ ਸੰਬੋਧਨ ਕਰ ਰਹੇ ਹਨ। ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਜਪਾ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਇਸ ਮਹਾਨ ਇਤਿਹਾਸਕ ਦਿਨ ਨਾਲ ਦੁਨੀਆਂ ਭਰ ਦੇ ਲੋਕਾਂ ਨੂੰ ਜਾਣੂ ਕਰਵਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਹੁਣ ਕਰਤਾਰਪੁਰ ਸਾਹਿਬ ਲਾਂਘੇ ਦੇ ਬਣਨ ਨਾਲ ਗੁਰੂਘਰ ਨੂੰ ਦੂਰਬੀਨ ਤੋਂ ਦੇਖਣ ਦੀ ਸੰਗਤਾਂ ਦੀ 70 ਸਾਲਾਂ ਦੀ ਮਜਬੂਰੀ ਖ਼ਤਮ ਹੋਣ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਕਾਂਗਰਸ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਾਂਗਰਸ 70 ਸਾਲ ਤੋਂ ਪਵਿੱਤਰ ਸਥਾਨਾਂ ਅਤੇ ਜੰਮੂ ਕਸ਼ਮੀਰ ਦੇ ਮਾਮਲੇ ਨਾਲ ਉਲਝੀ ਰਹੀ ਪਰ ਉਸ ਨੇ ਇਸ ਦੇ ਹੱਲ ਲਈ ਇਮਾਨਦਾਰੀ ਨਾਲ ਕੋਈ ਕੋਸ਼ਿਸ਼ ਨਹੀਂ ਕੀਤੀ।

LEAVE A REPLY