ਪੰਜਾਬ ਦੇ ਪਹਿਲੇ ਪਰਾਲੀ ਬੈਂਕ ਦਾ ਮਸਤੂਆਣਾ ਸਾਹਿਬ ਵਿਖੇ ਹੋਇਆ ਉਦਘਾਟਨ

0
75

ਮਸਤੂਆਣਾ ਸਾਹਿਬ, (TLT)- ਪੰਜਾਬ ‘ਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਨਿਜਾਤ ਦਿਵਾਉਣ ਦੇ ਲਈ ਅਤੇ ਸੂਬੇ ਨੂੰ ਪ੍ਰਦੂਸ਼ਣ ਤੋਂ ਬਚਾਉਣ ਦੇ ਲਈ ਮਸਤੂਆਣਾ ਸਾਹਿਬ ਵਿਖੇ ਪਰਾਲੀ ਬੈਂਕ ਸਥਾਪਿਤ ਕੀਤਾ ਗਿਆ ਹੈ। ਪੰਜਾਬ ਦੇ ਇਸ ਪਹਿਲੇ ਪਰਾਲੀ ਬੈਂਕ ਦਾ ਉਦਘਾਟਨ ਸਵਾਮੀ ਅੰਮ੍ਰਿਤ ਆਨੰਦ ਅਤੇ ਕੌਂਸਲ ਸਕੱਤਰ ਜਸਵੰਤ ਸਿੰਘ ਖਹਿਰਾ ਵੱਲੋਂ ਕੀਤਾ ਗਿਆ। ਇਸ ਮੌਕੇ ਡਾ. ਏ.ਐੱਸ ਮਾਨ ਨੇ ਦੱਸਿਆ ਕਿ ਕਿਸਾਨਾਂ ਦੇ ਖੇਤਾਂ ‘ਚ ਪਰਾਲ਼ੀ ਦੀਆਂ ਗੰਢਾ ਬਣਾ ਕੇ ਇੱਥੇ ਲਿਆਂਦੀਆਂ ਜਾਣਗੀਆਂ ਅਤੇ ਇਸ ਨੂੰ ਪਸ਼ੂਆਂ ਦੇ ਚਾਰੇ ਦੇ ਰੂਪ ‘ਚ ਵਰਤਿਆ ਜਾਵੇਗਾ।

LEAVE A REPLY