ਪਰਾਲੀ ਨੂੰ ਅੱਗ ਲਗਾਉਣ ਦੇ ਮਸਲੇ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਕਰਵਾਏ ਹੱਥ ਖੜ੍ਹੇ

0
29

ਸਮਾਧ ਭਾਈ, (TLT)- ਪੰਜਾਬ ਸਰਕਾਰ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਦੇ ਬਦਲ ਨਾ ਲੱਭਣ ਕਾਰਨ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਲਈ ਮਜਬੂਰ ਅਤੇ ਬੇਵੱਸ ਨਜ਼ਰ ਆ ਰਹੇ ਹਨ ਅਤੇ ਇਸ ਸਮੱਸਿਆ ਨੇ ਪੰਜਾਬ ਸਰਕਾਰ, ਸਬੰਧਿਤ ਵਿਭਾਗ ਅਤੇ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਦੇ ਹੱਥ ਖੜ੍ਹੇ ਕਰਵਾਏ ਹੋਏ ਹਨ ਕਿਸਾਨਾਂ ਵੱਲੋਂ ਸੜਕ ਕਿਨਾਰੇ ਖੇਤਾਂ ‘ਚ ਪਰਾਲੀ ਨੂੰ ਅੱਗ ਲਗਾਉਣ ਕਾਰਨ ਪਰਾਲੀ ‘ਚੋਂ ਨਿਕਲੇ ਧੂੰਏਂ ਕਾਰਨ ਲੰਘਣ ਵਾਲੇ ਰਾਹਗੀਰਾਂ ਨੂੰ ਸਾਫ਼ ਦਿਖਾਈ ਨਾ ਦੇਣ ਕਰ ਕੇ ਅਕਸਰ ਹਾਦਸੇ ਵੀ ਵਾਪਰਦੇ ਰਹਿੰਦੇ ਹਨ ਜਿਸ ‘ਚ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ। ਇਸ ਤਰ੍ਹਾਂ ਦੀਆਂ ਲੋਕ ਮਾਰੂ ਸਮੱਸਿਆਵਾਂ ਦਾ ਹੱਲ ਕੱਢਣ ਦੇ ਕਈ ਯਤਨ ਕਰਨ ਦੇ ਬਾਵਜੂਦ ਵੀ ਪੰਜਾਬ ਸਰਕਾਰ, ਖੇਤੀਬਾੜੀ ਵਿਭਾਗ ਅਤੇ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਬੁਰੀ ਤਰ੍ਹਾਂ ਨਾਲ ਅਸਫਲ ਰਹੇ ਹਨ ਪਰਾਲੀ ਨੂੰ ਲਾਈ ਅੱਗ ਕਾਰਨ ਬੀਤੇ ਦਿਨੀਂ ਪਿੰਡ ਸੈਦੋਕੇ ਵਿਖੇ ਮੋਟਰਸਾਈਕਲ ਸਵਾਰ ਵਿਅਕਤੀ ਸਾਹਮਣੇ ਖੜ੍ਹੀ ਟਰਾਲੀ ‘ਚ ਵੱਜਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ ਹੈ ਇਸ ਸਮੱਸਿਆ ਸਬੰਧੀ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ ਅਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਮੁਖ਼ਤਿਆਰ ਸਿੰਘ ਦੀਨਾ ਨੇ ਕਿਹਾ ਕਿ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਾਉਣ ਦੇ ਰੁਝਾਨ ਨੂੰ ਰੋਕਣ ‘ਚ ਹਲਕੇ ਦੇ ਪ੍ਰਸ਼ਾਸਕ ਅਧਿਕਾਰੀ ਅਤੇ ਪੰਜਾਬ ਸਰਕਾਰ ਬੁਰੀ ਤਰ੍ਹਾਂ ਨਾਲ ਫ਼ੇਲ੍ਹ ਸਾਬਤ ਹੋਈ ਹੈ ਕਿਉਂਕਿ ਸਰਕਾਰ ਵੱਲੋਂ ਪਰਾਲੀ ਦੀ ਸੰਭਾਲ ਅਤੇ ਪਰਾਲੀ ਨੂੰ ਜ਼ਮੀਨ ‘ਚ ਰਲਾਉਣ ਵਾਲੇ ਮਹਿੰਗੇ ਖੇਤੀ ਸੰਦਾਂ ‘ਤੇ ਸਬਸਿਡੀ ਨਹੀਂ ਦਿੱਤੀ ਜਾ ਰਹੀ ਜਿਸ ਕਾਰਨ ਕਿਸਾਨ ਮਜਬੂਰੀ ਵੱਸ ਪਰਾਲੀ ਨੂੰ ਅੱਗ ਲਾ ਰਹੇ ਹਨ ਜਿਸ ਨਾਲ ਜਿੱਥੇ ਵਾਤਾਵਰਨ ਭਿਆਨਕ ਹੱਦ ਤੱਕ ਪ੍ਰਦੂਸ਼ਿਤ ਹੋ ਰਿਹਾ ਹੈ ਉੱਥੇ ਫ਼ਸਲੀ ਮਿੱਤਰ ਕੀੜੇ ਵੀ ਮਰ ਰਹੇ ਹਨ

LEAVE A REPLY