ਲੁਧਿਆਣਾ ‘ਚ ਹਥਿਆਰਬੰਦ ਲੁਟੇਰੇ ਲੱਖਾਂ ਦੀ ਨਕਦੀ ਲੁੱਟ ਕੇ ਹੋਏ ਫ਼ਰਾਰ

0
32

ਲੁਧਿਆਣਾ, (TLT)- ਸਥਾਨਕ ਗਿੱਲ ਰੋਡ ‘ਤੇ ਅੱਜ ਬਾਅਦ ਦੁਪਹਿਰ ਚਾਰ ਹਥਿਆਰਬੰਦ ਲੁਟੇਰਿਆਂ ਵਲੋਂ ਇੱਕ ਰੋਲਿੰਗ ਮਿੱਲ ਦੇ ਮੁਲਾਜ਼ਮਾਂ ਨੂੰ ਬੰਦੀ ਬਣਾਉਣ ਉਪਰੰਤ ਸਾਢੇ 7 ਲੱਖ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਅੱਜ ਬਾਅਦ ਦੁਪਹਿਰ 4 ਵਜੇ ਦੀ ਦੱਸੀ ਜਾ ਰਹੀ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ ਅਤੇ ਉਨ੍ਹਾਂ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY