ਕਿਸਾਨਾਂ ਦਾ ਦਿਨ-ਰਾਤ ਦਾ ਧਰਨਾ ਤੀਸਰੇ ਦਿਨ ‘ਚ ਦਾਖਲ

0
84

ਸ੍ਰੀ ਹਰਗੋਬਿੰਦਪੁਰ, (TLT) – ਗੰਨੇ ਦੀ ਬਕਾਇਆ ਅਦਾਇਗੀ ਜਾਰੀ ਨਾ ਹੋਣ ਕਾਰਨ ਤੋਂ ਪ੍ਰੇਸ਼ਾਨ ਕਿਸਾਨਾਂ ਵੱਲੋਂ ਪਿਛਲੇ ਦੋ ਦਿਨਾਂ ਤੋਂ ਸ੍ਰੀ ਹਰਗੋਬਿੰਦਪੁਰ-ਟਾਂਡਾ ਮਾਰਗ ‘ਤੇ ਦਿਨ ਰਾਤ ਦਾ ਦਿੱਤਾ ਜਾ ਰਿਹਾ ਧਰਨਾ ਅੱਜ ਤੀਸਰੇ ਦਿਨ ‘ਚ ਦਾਖਲ ਹੋ ਗਿਆ। ਕੜਾਕੇ ਦੀ ਠੰਢ ਦੇ ਬਾਵਜੂਦ ਭਾਵੇਂ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ‘ਤੇ ਡਟੇ ਹੋਏ ਹਨ ਜਦਕਿ ਦੂਸਰੇ ਪਾਸੇ ਕਿਸਾਨਾਂ ਦੀ ਸਾਰ ਲੈਣ ਲਈ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਮੌਕੇ ‘ਤੇ ਨਹੀਂ ਪਹੁੰਚਿਆ। ਸੰਘਰਸ਼ ‘ਚ ਸ਼ਾਮਲ ਕੁੱਝ ਕਿਸਾਨ ਬਿਮਾਰ ਹੋਣੇ ਵੀ ਸ਼ੁਰੂ ਹੋ ਗਏ ਹਨ। ਪ੍ਰਦਰਸ਼ਨਕਾਰੀ ਕਿਸਾਨਾਂ ਨੇ ਕਿਹਾ ਕਿ ਹੁਣ ਤੱਕ ਕੀੜੀ ਖੰਡ ਮਿੱਲ ਵੱਲੋਂ 92 ਕਰੋੜ ਬਕਾਇਆ ਦੇਣ ਵਾਲਾ ਹੈ, ਉੱਥੇ ਪੰਜਾਬ ਸਰਕਾਰ ਵੀ ਗੰਨੇ ਦੀ ਬਕਾਇਆ ਰਾਸ਼ੀ 11 ਕਰੋੜ ਤੁਰੰਤ ਜਾਰੀ ਕਰੇ। ਕਿਸਾਨਾਂ ਨੇ ਮੰਗ ਕੀਤੀ ਕਿ ਹਰਿਆਣਾ ਸਰਕਾਰ ਦੀ ਤਰਜ਼ ‘ਤੇ ਪੰਜਾਬ ‘ਚ ਵੀ ਕਿਸਾਨਾਂ ਨੂੰ ਪ੍ਰਤੀ ਕੁਵਿੰਟਲ 345 ਰੁਪਏ ਦੇ ਹਿਸਾਬ ਨਾਲ ਅਦਾਇਗੀ ਕੀਤੀ ਜਾਵੇ।

LEAVE A REPLY