ਸਕੂਲ ਬੱਸ ਦਾ ਇੰਤਜ਼ਾਰ ਕਰ ਰਹੇ ਬੱਚੇ ਨੂੰ ਗੱਡੀ ਨੇ ਕੁਚਲਿਆ

0
82

ਲੁਧਿਆਣਾ, (TLT)- ਸਥਾਨਕ ਗੋਕਲ ਰੋਡ ‘ਤੇ ਅੱਜ ਸਵੇਰੇ ਸਕੂਲ ਬੱਸ ਦਾ ਇੰਤਜ਼ਾਰ ਕਰ ਰਹੇ 6 ਸਾਲਾ ਮਾਸੂਮ ਬੱਚੇ ਨੂੰ ਉੱਥੇ ਜਾ ਰਹੀ ਇੱਕ ਤੇਜ਼ ਰਫ਼ਤਾਰ ਬੋਲੈਰੋ ਗੱਡੀ ਨੇ ਆਪਣੀ ਲਪੇਟ ‘ਚ ਲੈ ਲਿਆ। ਸਿੱਟੇ ਵਜੋਂ ਬੱਚਾ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਹਸਪਤਾਲ ‘ਚ ਲਿਆਇਆ ਗਿਆ। ਇੱਥੇ ਡਾਕਟਰਾਂ ਨੇ ਬੱਚੇ ਨੂੰ ਮ੍ਰਿਤਕ ਕਰਾਰ ਦਿੱਤਾ। ਇਸ ਘਟਨਾ ਤੋਂ ਬਾਅਦ ਰੋਹ ‘ਚ ਆਏ ਲੋਕ ਵਲੋਂ ਬੋਲੈਰੋ ਗੱਡੀ ਦੀ ਬੁਰੀ ਤਰ੍ਹਾਂ ਨਾਲ ਭੰਨ-ਤੋੜ ਕੀਤੀ ਗਈ ਅਤੇ ਕੁਝ ਲੋਕਾਂ ਵਲੋਂ ਉਸ ਨੂੰ ਅੱਗ ਲਾਉਣ ਦੀ ਕੋਸ਼ਿਸ਼ ਵੀ ਕੀਤੀ ਗਈ ਪਰ ਪੁਲਿਸ ਦੀ ਦਖ਼ਲ ਅੰਦਾਜ਼ੀ ਨਾਲ ਅਜਿਹਾ ਨਹੀਂ ਹੋ ਸਕਿਆ। ਹਾਦਸੇ ਤੋਂ ਬਾਅਦ ਗੱਡੀ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਹੈ।

LEAVE A REPLY