ਸਮਾਜਿਕ ਸੁਰੱਖਿਆ ਵਿਭਾਗ ਨੇ ਗਾਰਡੀਅਨ ਆਫ ਗਵਰਨੈਂਸ ਨੂੰ ਭਲਾਈ ਸਕੀਮਾਂ ਬਾਰੇ ਜਾਣੂੰ ਕਰਵਾਇਆ

0
100

ਜਲੰਧਰ, (ਰਮੇਸ਼ ਗਾਬਾ)—ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਵਿਭਾਗ ਵਲੋਂ ਗਾਰਡੀਅਨ ਆਫ ਗਵਰਨੈਂਸ ਨੂੰ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਯੋਜਨਾਵਾਂ ਬਾਰੇ ਜਾਣੂੰ ਕਰਵਾਉਣ ਲਈ ਇਕ ਵਰਕਸ਼ਾਪ ਲਗਾਈ ਗਈ। ਨਕੋਦਰ ਉਪ ਮੰਡਲ ਵਿਖੇ ਲਗਾਈ ਗਈ ਵਰਕਸ਼ਾਪ ਦਾ ਉਦਘਾਟਨ ਐਸ.ਡੀ.ਐਮ. ਅਮਿਤ ਕਮਾਰ ਪੰਚਾਲ ਵਲੋਂ ਕੀਤਾ ਗਿਆ। ਵਰਕਸ਼ਾਪ ਦੌਰਾਨ ਵਿਭਾਗ ਦੀਆਂ ਯੋਜਨਾਵਾਂ ਬੇਟੀ ਬਚਾਓ, ਬੇਟੀ ਪੜਾਓ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ, ਸਖੀ ਵਨ ਸਟਾਪ ਸੈਂਟਰ, ਬਾਲ ਸੁਰੱਖਿਆ ਯੋਜਨਾ, ਚਾਇਲਡ ਹੈਲਪਲਾਇਨ, ਵੂਮੈਨ ਹੈਲਪਲਾਇਨ ਬਾਰੇ ਜਿਲ੍ਹਾ ਪ੍ਰੋਗਰਾਮ ਅਫਸਰ ਸ. ਅਮਰਜੀਤ ਸਿੰਘ ਭੁੱਲਰ ਵਲੋਂ ਜਾਣਕਾਰੀ ਦਿੱਤੀ ਗਈ। ਲੀਗਲ ਅਫਸਰ ਸੰਦੀਪ ਕੁਮਾਰ ਨੇ ਜਸਟਿਸ ਜੁਵੈਨਾਇਲ ਐਕਟ, ਬੱਚਿਆਂ ਨੂੰ ਸਰੀਰਕ ਸ਼ੋਸ਼ਣ ਵਿਰੁੱਧ ਐਕਟ ਆਦਿ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਗਾਰਡੀਅਨ ਆਫ ਗਵਰਨੈਂਸ ਨੂੰ ਵਿਭਾਗ ਦੀਆਂ ਸਕੀਮਾਂ, ਉਨ੍ਹਾਂ ਨੂੰ ਲਾਗੂ ਕਰਨ ਦੀ ਵਿਵਸਥਾ, ਲਾਭਪਾਤਰੀਆਂ ਆਦਿ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ। ਜ਼ਿਲ੍ਹਾ ਪ੍ਰੋਗਰਾਮ ਅਫਸਰ ਅਮਰਜੀਤ ਸਿੰਘ ਭੁੱਲਰ ਨੇ ਕਿਹਾ ਕਿ ਯੋਗ ਬਿਨੈਕਾਰ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਸਥਾਨਕ ਸੀ.ਡੀ.ਪੀ.ਓ. ਦਫਤਰ ਜਾਂ ਆਂਗਣਵਾੜੀ ਕੇਂਦਰ ਵਿਖੇ ਸੰਪਰਕ ਕਰ ਸਕਦੇ ਹਨ। ਇਸ ਮੌਕੇ ਗਾਰਡੀਅਨ ਆਫ ਗਵਰਨੈਂਸ ਦੇ ਇੰਚਾਰਜ ਕਨਰਲ ਵਿਜੈ ਕੁਮਾਰ ਤੇ ਸੀ.ਡੀ.ਪੀ.ਓ. ਨਕੋਦਰ ਇੰਦਰਪ੍ਰੀਤ ਸਿੰਘ ਹਾਜ਼ਰ ਸਨ।

LEAVE A REPLY