ਅੱਜ ਪੂਰੇ ਪੰਜਾਬ ‘ਚ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਕੀਤੇ ਜਾਣਗੇ ਅਰਥੀ ਫੂਕ ਮੁਜ਼ਾਹਰੇ

0
158

ਸੰਗਰੂਰ, (TLT) ਰੁਜ਼ਗਾਰ ਪ੍ਰਾਪਤੀ ਦੀ ਮੰਗ ਨੂੰ ਲੈ ਕੇ ਸਿਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਪਿਛਲੇ 116 ਦਿਨਾਂ ਤੋਂ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਬੀ.ਐਡ ਅਤੇ ਈ.ਟੀ.ਟੀ ਅਧਿਆਪਕਾਂ ਵੱਲੋਂ ਅੱਜ ਪੂਰੇ ਪੰਜਾਬ ‘ਚ ਜ਼ਿਲ੍ਹਾ ਪੱਧਰੀ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ। ਯੂਨੀਅਨ ਦੇ ਆਗੂਆਂ ਸੁਖਵਿੰਦਰ ਸਿੰਘ ਢਿਲਵਾਂ ਅਤੇ ਦੀਪਕ ਕੰਬੋਜ ਦਾ ਕਹਿਣਾ ਹੈ ਕਿ ਉਨ੍ਹਾਂ ਸਾਰਿਆ ਨੇ ਟੈਟ ਟੈੱਸਟ ਪਾਸ ਕੀਤਾ ਹੋਇਆ ਹੈ ਪਰ ਸਰਕਾਰ ਵੱਲੋਂ ਸਕੂਲਾਂ ‘ਚ ਹਜ਼ਾਰਾਂ ਪੋਸਟਾਂ ਖਾਲੀ ਹੋਣ ਦੇ ਬਾਵਜੂਦ ਭਰਤੀ ਨਹੀਂ ਕੀਤੀ ਜਾ ਰਹੀ। ਅੱਜ ਜਦੋਂ ਨਵੇਂ ਸਾਲ ਦਾ ਸਵਾਗਤ ਕਰਨ ਦੇ ਲਈ ਤਿਆਰੀਆਂ ਕਰ ਰਹੇ ਹਨ ਤਾਂ ਬੇਰੁਜ਼ਗਾਰ ਅਧਿਆਪਕ ਵਾਅਦੇ ਮੁਕਰਨ ਵਾਲੀ ਸਰਕਾਰ ਦੀਆਂ ਅਰਥੀਆਂ ਫੂਕ ਕੇ 2019 ਨੂੰ ਵਿਦਾਇਗੀ ਦੇਣਗੇ।

LEAVE A REPLY