ਜੇ.ਐਨ.ਯੂ ਹਿੰਸਾ ਮਾਮਲੇ ‘ਚ ਐਫ.ਆਈ.ਆਰ ਦਰਜ, ਅਮਿਤ ਸ਼ਾਹ ਵੱਲੋਂ ਯੂਨੀਵਰਸਿਟੀ ਦੇ ਨੁਮਾਇੰਦਿਆਂ ਨਾਲ ਕੀਤੀ ਜਾਵੇਗੀ ਗੱਲ

0
37

ਨਵੀਂ ਦਿੱਲੀ, (TLT) ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ‘ਚ ਬੀਤੀ ਰਾਤ ਹੋਈ ਹਿੰਸਾ ਦੇ ਮਾਮਲੇ ‘ਚ ਦਿੱਲੀ ਪੁਲਿਸ ਦੇ ਸੂਤਰਾਂ ਮੁਤਾਬਿਕ ਮਾਮਲਾ ਦਰਜ ਕਰ ਲਿਆ ਗਿਆ ਹੈ। 23 ਵਿਦਿਆਰਥੀਆਂ ਜਿਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ। ਉਨ੍ਹਾਂ ਨੂੰ ਛੁੱਟੀ ਮਿਲ ਗਈ ਹੈ। ਉੱਥੇ ਹੀ, ਮੀਡੀਆ ਮੁਤਾਬਿਕ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੇ ਉਪ ਰਾਜਪਾਲ ਨਾਲ ਇਸ ਮੁੱਦੇ ‘ਤੇ ਗੱਲ ਕੀਤੀ ਹੈ ਤੇ ਬੇਨਤੀ ਕੀਤੀ ਹੈ ਕਿ ਯੂਨੀਵਰਸਿਟੀ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਦਾ ਪ੍ਰਬੰਧ ਕਰਵਾਇਆ ਜਾਵੇ। ਇਸ ਤੋਂ ਇਲਾਵਾ ਦੱਖਣੀ-ਪੱਛਮੀ ਦਿੱਲੀ ਦੇ ਡੀ.ਸੀ.ਪੀ. ਦਵਿੰਦਰ ਆਰੀਆ ਨੇ ਕਿਹਾ ਕਿ ਜੇ.ਐਨ.ਯੂ. ਹਿੰਸਾ ਮਾਮਲੇ ‘ਚ ਮਾਮਲਾ ਦਰਜ ਕਰ ਲਿਆ ਗਿਆ ਤੇ ਸੀ.ਸੀ.ਟੀ.ਵੀ. ਫੁਟੇਜ ਤੇ ਸੋਸ਼ਲ ਮੀਡੀਆ ਨੂੰ ਮਾਮਲੇ ਦੀ ਜਾਂਚ ਦਾ ਹਿੱਸਾ ਬਣਾਇਆ ਗਿਆ ਹੈ।

LEAVE A REPLY