ਦੋ ਨੌਜਵਾਨਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

0
47

ਫਿਲੌਰ, (TLT)- ਨਜ਼ਦੀਕੀ ਪਿੰਡ ਅਕਲਪੁਰ ਵਿਖੇ ਇੱਕ ਕਾਰ ‘ਚ ਸਵਾਰ 5 ਅਣਪਛਾਤੇ ਨੌਜਵਾਨਾਂ ਨੇ ਸੈਰ ਕਰ ਰਹੇ ਦੋ ਨੌਜਵਾਨਾਂ ‘ਤੇ ਹਮਲਾ ਕਰ ਦਿੱਤਾ, ਜਿਨ੍ਹਾਂ ‘ਚੋਂ ਇਕ ਦੀ ਹਾਲਤ ਗੰਭੀਰ ਬਣੀ ਹੋਈ ਹੈ। ਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਸਾਥੀ ਬਹਾਦਰ ਸਿੰਘ ਨਾਲ ਸਵੇਰੇ 9 ਵਜੇ ਦੇ ਕਰੀਬ ਸੈਰ ਕਰਕੇ ਵਾਪਸ ਆ ਰਿਹਾ ਸੀ ਕਿ ਇਸ ਦੌਰਾਨ ਇੱਕ ਬਿਨਾਂ ਨੰਬਰੀ ਬਰਿਜਾ ਕਾਰ, ਜਿਸ ‘ਚ 5 ਨੌਜਵਾਨ ਸਵਾਰ ਸਨ, ਨੇ ਉਨ੍ਹਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ‘ਚ ਬਹਾਦਰ ਸਿੰਘ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਉਸ ਨੂੰ ਫਿਲੌਰ ਦੇ ਇੱਕ ਨਿੱਜੀ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ। ਇਸ ਸੰਬੰਧੀ ਐੱਸ. ਐੱਚ. ਓ. ਫਿਲੌਰ ਸੁੱਖਾ ਸਿੰਘ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।

LEAVE A REPLY