ਸਹਾਇਕ ਸਬ ਇੰਸਪੈਕਟਰ ਨੇ ਦੋਸਤ ਦੀ ਪਤਨੀ ਨੂੰ ਗੋਲੀ ਮਾਰੀ

0
66

ਲੁਧਿਆਣਾ, (TLT)- ਥਾਣਾ ਡਵੀਜ਼ਨ ਨੰਬਰ 7 ਦੇ ਘੇਰੇ ਅੰਦਰ ਪੈਂਦੇ ਇਲਾਕੇ ਪੁਲਿਸ ਕਾਲੋਨੀ ‘ਚ ਅੱਜ ਸਵੇਰੇ ਇੱਕ ਏ. ਐੱਸ. ਆਈ. ਵਲੋਂ ਆਪਣੇ ਦੋਸਤ ਦੀ ਪਤਨੀ ਨੂੰ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਔਰਤ ਨੂੰ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ, ਜਿੱਥੇ ਕਿ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਫਿਲਹਾਲ ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਏ. ਐੱਸ. ਆਈ. ਥਾਣਾ ਜਮਾਲਪੁਰ ਵਿਖੇ ਤਾਇਨਾਤ ਹੈ ਅਤੇ ਬੀਤੇ ਦਿਨ ਤੋਂ ਉਹ ਡਿਊਟੀ ਤੋਂ ਗੈਰ ਹਾਜ਼ਰ ਸੀ। ਇਸ ਘਟਨਾ ਤੋਂ ਬਾਅਦ ਦੋਸ਼ੀ ਏ. ਐੱਸ. ਆਈ. ਫ਼ਰਾਰ ਦੱਸਿਆ ਜਾ ਰਿਹਾ ਹੈ।

LEAVE A REPLY