ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਹਾਈਵੇਅ ‘ਤੇ ਪਲਟੀ ਕਾਰ – 3 ਜ਼ਖ਼ਮੀ

0
19

ਫਿਲੌਰ, (TLT)- ਸਥਾਨਕ ਨੈਸ਼ਨਲ ਹਾਈਵੇਅ ‘ਤੇ ਅੱਜ ਸਵੇਰੇ ਕਰੀਬ 10.30 ਵਜੇ ਇੱਕ ਤੇਜ਼ ਰਫ਼ਤਾਰ ਅਣਪਛਾਤੇ ਭਾਰੀ ਵਾਹਨ ਵਲੋਂ ਕਾਰ ਨੂੰ ਟੱਕਰ ਮਾਰੇ ਜਾਣ ਕਾਰਨ ਕਾਰ ਸਵਾਰ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਕਾਰ ਸਵਾਰ ਲੁਧਿਆਣੇ ਤੋਂ ਜਲੰਧਰ ਵੱਲ ਆ ਰਹੇ ਸਨ ਕਿ ਫਿਲੌਰ ਨੈਸ਼ਨਲ ਹਾਈਵੇਅ ‘ਤੇ ਇੱਕ ਤੇਜ਼ ਰਫ਼ਤਾਰ ਭਾਰੀ ਵਾਹਨ ਨੇ ਕਾਰ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ, ਜਿਸ ਕਾਰਨ ਕਾਰ ਕਈ ਪਲਟੀਆਂ ਖਾਂਦੀ ਫੁੱਟਪਾਥ ‘ਤੇ ਜਾ ਚੜ੍ਹੀ। ਹਾਦਸੇ ਦੌਰਾਨ ਕਾਰ ਦੇ ਏਅਰ ਬੈਗ ਖੁੱਲ੍ਹਣ ਕਿਸੇ ਵੱਡੇ ਹਾਦਸੇ ਤੋਂ ਬਚਾਅ ਰਿਹਾ ਪਰ ਕਾਰ ਸਵਾਰ ਰਣਜੀਤ ਕੌਰ, ਮਨਜਿੰਦਰ ਕੌਰ ਅਤੇ ਕਾਰ ਚਾਲਕ ਨੌਜਵਾਨ ਗੰਭੀਰ ਰੂਪ ‘ਚ ਜ਼ਖਮੀ ਹੋ ਗਏ। ਸਾਰਿਆਂ ਨੂੰ ਇਲਾਜ ਲਈ ਫਿਲੌਰ ਦੇ ਸਿਵਲ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ। ਹਾਦਸੇ ਤੋਂ ਬਾਅਦ ਨੈਸ਼ਨਲ ਹਾਈਵੇਅ ‘ਤੇ ਲੰਬਾ ਜਾਮ ਲੱਗ ਗਿਆ ਅਤੇ ਪੁਲਿਸ ਵਲੋਂ ਰਸਤਾ ਸਾਫ਼ ਕਰਾ ਕੇ ਆਵਾਜਾਈ ਬਹਾਲ ਕਰਾਈ ਗਈ।

LEAVE A REPLY