ਏ.ਡੀ.ਸੀ ਵਲੋਂ ਗਣਤੰਤਰ ਦਿਵਸ ਸਬੰਧੀ ਚੱਲ ਰਹੀਆਂ ਰਿਹਰਸਲਾਂ ਦਾ ਜਾਇਜ਼ਾ

0
30

ਜਲੰਧਰ, (ਰਮੇਸ਼ ਗਾਬਾ)-ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਜਸਬੀਰ ਸਿੰਘ ਨੇ ਅੱਜ ਗਣਤੰਤਰ ਦਿਵਸ ਜੋ ਕਿ 26 ਜਨਵਰੀ ਨੂੰ ਮਨਾਇਆ ਜਾ ਰਿਹਾ ਹੈ ਸਬੰਧੀ ਚੱਲ ਰਹੀਆਂ ਰਿਹਰਸਲਾਂ ਦਾ ਜਾਇਜ਼ਾ ਲਿਆ । ਸ੍ਰੀ ਜਸਬੀਰ ਸਿੰਘ ਸਵੇਰੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਗਏ ਅਤੇ ਗਣਤੰਤਰ ਦਿਵਸ ਮੌਕੇ ਹੋਣ ਵਾਲੀ ਮਾਰਚ ਪਾਸਟ ਦਾ ਜਾਇਜ਼ਾ ਲਿਆ। ਉਨ੍ਹਾਂ ਗਣਤੰਤਰ ਦਿਵਸ ਮੌਕੇ ਕਰਵਾਏ ਜਾ ਰਹੇ ਸ਼ਾਨਦਾਰ ਮਾਰਚ ਪਾਸਟ ਜਿਸ ਵਿੱਚ ਅਰਧ ਸੈਨਿਕ ਬਲਾਂ, ਪੰਜਾਬ ਪੁਲਿਸ, ਹੋਮ ਗਾਰਡ, ਐਨ.ਸੀ.ਸੀ. ਸਕਾਊਟ ਅਤੇ ਗਰਲਜ਼ ਗਾਈਡਜ਼ ਦੀਆਂ 15 ਟੁਕੜੀਆਂ ਹਿੱਸਾ ਲੈ ਰਹੀਆਂ ਹਨ ਦਾ ਵੀ ਜਾਇਜ਼ਾ ਲਿਆ। ਵਧੀਕ ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਮੌਕੇ ਕਰਵਾਏ ਜਾਣ ਵਾਲੇ ਸਭਿਆਚਾਰਚਕ ਪ੍ਰੋਗਰਾਮਾਂ  ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਵਿਦਿਆਰਥੀਆਂ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਸ ਮੇਗਾ ਸਮਾਗਮ ਨੂੰ ਯਾਦਗਾਰ ਬਣਾਉਣ ਲਈ ਵਧੀਆਂ ਤੋਂ ਵਧੀਆਂ ਸਭਿਆਚਾਰਕ ਪ੍ਰੋਗਰਾਮਾਂ ਦੀ ਪ੍ਰਦਰਸ਼ਨੀ ਕਰਨ ਅਤੇ ਜਿਲ੍ਹਾ ਸਮਾਗਮ ਦੌਰਾਨਾ ਵਧੀਆਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਦੀ ਸ਼ਾਨਦਾਰ ਰਿਵਾਇਤ ਨੂੰ ਕਾਇਮ ਰੱਖਣਗੇ। ਇਸ ਮੌਕੇ ‘ਤੇ ਸਹਾਇਕ ਕਮਿਸ਼ਨਰ ਸ਼੍ਰੀ ਹਰਦੀਪ ਧਾਲੀਵਾਲ, ਲੈਫ. ਕਰਨਲ (ਰਿਟਾ) ਮਨਮੋਹਨ ਸਿੰਘ ਅਤੇ ਹੋਰ ਵੀ ਹਾਜ਼ਰ ਸਨ।

LEAVE A REPLY