ਸੁਨਾਮ ‘ਚ ਰੇਲਵੇ ਸਟੇਸ਼ਨ ਦੇ ਬਾਹਰ ਕਿਰਚ ਮਾਰ ਕੇ ਵਿਅਕਤੀ ਦਾ ਕਤਲ

0
17

ਸੁਨਾਮ ਊਧਮ ਸਿੰਘ ਵਾਲਾ, (TLT)- ਬੀਤੀ ਰਾਤ ਸਥਾਨਕ ਰੇਲਵੇ ਸਟੇਸ਼ਨ ਦੇ ਬਾਹਰ ਇੱਕ ਵਿਅਕਤੀ ਦਾ ਕਿਰਚ ਮਾਰ ਕੇ ਕਤਲ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜੀ. ਆਰ. ਪੀ. ਪੁਲਿਸ ਦੇ ਇੰਸਪੈਕਟਰ ਕਮਲੇਸ਼ ਕੁਮਾਰ ਨੇ ਦੱਸਿਆ ਕਿ ਰੇਲਵੇ ਸਟੇਸ਼ਨ ਦੇ ਬਾਹਰ ਸਥਿਤ ਮੋਟਰ ਸਾਈਕਲ ਸਟੈਂਡ ‘ਤੇ ਇੱਕ ਵਿਅਕਤੀ ਮੋਟਰਸਾਈਕਲ ਲੈਣ ਲਈ ਆਇਆ। ਇਸ ਦੌਰਾਨ ਮੋਟਰਸਾਈਕਲ ਸਟੈਂਡ ‘ਚ ਨਾ ਹੋਣ ਕਾਰਨ ਉਹ ਸਟੈਂਡ ਦੇ ਮਾਲਕ ਵਿਸ਼ਾਲ ਕੁਮਾਰ ਸੈਂਟੀ ਨਾਲ ਲੜਨ ਲੱਗ ਪਿਆ। ਇਸ ਤੋਂ ਬਾਅਦ ਉਸ ਨੇ ਸੈਂਟੀ ‘ਤੇ ਇੱਕ ਕਿਰਚ ਨਾਲ ਕਈ ਵਾਰ ਕੀਤੇ ਅਤੇ ਉੱਥੋਂ ਫ਼ਰਾਰ ਹੋ ਗਿਆ। ਘਟਨਾ ਤੋਂ ਬਾਅਦ ਮੌਕੇ ‘ਤੇ ਇਕੱਠੇ ਹੋਏ ਲੋਕਾਂ ਨੇ ਸੈਂਟੀ ਨੂੰ ਸਥਾਨਕ ਪ੍ਰਾਈਵੇਟ ਹਸਪਤਾਲ ‘ਚ ਦਾਖ਼ਲ ਕਰਾਇਆ, ਜਿੱਥੋਂ ਕਿ ਉਸ ਨੂੰ ਗੰਭੀਰ ਹਾਲਤ ਦੇ ਚੱਲਦਿਆਂ ਪਟਿਆਲਾ ਰੈਫ਼ਰ ਕਰ ਦਿੱਤਾ ਗਿਆ ਪਰ ਰਸਤੇ ‘ਚ ਹੀ ਉਸ ਦੀ ਮੌਤ ਹੋ ਗਈ। ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਨੇ ਇਸ ਮਾਮਲੇ ‘ਚ ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

LEAVE A REPLY