ਪੁਲਿਸ ਥਾਣਾ ਲੋਪੋਕੇ ਵੱਲੋਂ ਚੋਰ ਗਿਰੋਹ ਕਾਬੂ

0
37

ਲੋਪੋਕੇ, (TLT) – ਜ਼ਿਲ੍ਹਾ ਅੰਮ੍ਰਿਤਸਰ ਦੇ ਪੁਲਿਸ ਥਾਣਾ ਲੋਪੋਕੇ ਦੇ ਏ.ਐਸ.ਆਈ ਜਗਬੀਰ ਸਿੰਘ ਤੇ ਪੁਲਿਸ ਪਾਰਟੀ ਵੱਲੋਂ ਇੱਕ ਬਿਜਲੀ ਦਾ ਟਰਾਂਸਫ਼ਾਰਮਰ ਅਤੇ 6 ਚੋਰੀ ਦੇ ਮੋਟਰਸਾਈਕਲ ਸਮੇਤ ਦੋ ਵਿਅਕਤੀ ਕਰਨਬੀਰ ਸਿੰਘ ਵਾਸੀ ਸੌੜੀਆ, ਹਰਪ੍ਰੀਤ ਸਿੰਘ ਵਾਸੀ ਚੂਚਕਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਤੀਸਰਾ ਦੋਸ਼ੀ ਗੁਰਭੇਜ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਫੜੇ ਗਏ ਦੋਸ਼ੀਆਂ ਨੂੰ ਅਦਾਲਤ ਪੇਸ਼ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY