ਸੰਗਰੂਰ ਵੈਨ ਹਾਦਸੇ ‘ਤੇ ਕੈਪਟਨ ਵਲੋਂ ਦੁੱਖ ਦਾ ਪ੍ਰਗਟਾਵਾ

0
58

ਚੰਡੀਗੜ੍ਹ, (TLT)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਗਰੂਰ ਦੇ ਲੌਂਗੋਵਾਲ ‘ਚ ਵਾਪਰੇ ਸਕੂਲ ਵੈਨ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕੈਪਟਨ ਨੇ ਇਸ ਸੰਬੰਧੀ ਟਵੀਟ ਕੀਤਾ ਅਤੇ ਲਿਖਿਆ, ”ਸੰਗਰੂਰ ਵਿਖੇ ਚਾਰ ਬੱਚਿਆਂ ਦੀ ਸਕੂਲ ਵੈਨ ਅੱਗ ਦਾ ਸ਼ਿਕਾਰ ਹੋ ਗਈ, ਜਿਸ ਨਾਲ ਉਨ੍ਹਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਡੇ ਸਾਰਿਆਂ ਲਈ ਅਸਹਿ ਹੈ। ਜ਼ਖਮੀ ਬੱਚਿਆਂ ਨੂੰ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ ਅਤੇ ਡੀ. ਸੀ. ਸੰਗਰੂਰ ਤੇ ਐੱਸ. ਐੱਸ. ਪੀ. ਸੰਗਰੂਰ ਮੌਕੇ ‘ਤੇ ਮੌਜੂਦ ਹਨ ਤੇ ਉਨ੍ਹਾਂ ਨੂੰ ਮੈਜਿਸਟ੍ਰੇਟੀ ਜਾਂਚ ਦੇ ਹੁਕਮ ਦਿੱਤੇ ਹਨ ਤੇ ਜੋ ਵੀ ਇਸ ਪਿੱਛੇ ਜ਼ਿੰਮੇਵਾਰ ਹੈ ਉਹ ਬਖ਼ਸ਼ਿਆ ਨਹੀਂ ਜਾਵੇਗਾ।”

LEAVE A REPLY