ਰਾਹੁਲ ਗਾਂਧੀ ਨੇ ਯੂਟਿਊਬ ‘ਤੇ ਸ਼ੇਅਰ ਕੀਤੀ ਪਰਵਾਸੀ ਮਜ਼ਦੂਰਾਂ ਨਾਲ ਮੁਲਾਕਾਤ ਦੀ ਕਹਾਣੀ

0
19
ਨਵੀਂ ਦਿੱਲੀ, TLT/ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਬੀਤੇ ਦਿਨੀਂ ਦਿੱਲੀ ਦੇ ਸੁਖਦੇਵ ਵਿਹਾਰ ‘ਚ ਪਰਵਾਸੀ ਮਜ਼ਦੂਰਾਂ ਨਾਲ ਮੁਲਾਕਾਤ ਕੀਤੀ ਸੀ। ਰਾਹੁਲ ਨੇ ਅੱਜ ਆਪਣੇ ਯੂਟਿਊਬ ਚੈਨਲ ‘ਤੇ ਇਨ੍ਹਾਂ ਨਾਲ ਹੋਈ ਮੁਲਾਕਾਤ ਦੀ ਕਹਾਣੀ ਸਾਂਝੀ ਕੀਤੀ ਹੈ। ਰਾਹੁਲ ਨੇ ਆਪਣੀ ਆਵਾਜ਼ ‘ਚ ਇਸ ਵੀਡੀਓ ‘ਚ ਮਜ਼ਦੂਰਾਂ ਦੀਆਂ ਮੁਸ਼ਕਲਾਂ ਨੂੰ ਬਿਆਨ ਕੀਤਾ ਹੈ। ਉਹ ਇਸ ਵੀਡੀਓ ‘ਚ ਪਰਵਾਸੀ ਮਜ਼ਦੂਰਾਂ ਨੂੰ ਪੁੱਛਦੇ ਹਨ ਕਿ ਲਾਕਡਾਊਨ ਲਾਗੂ ਹੋਣ ਬਾਰੇ ਉਨ੍ਹਾਂ ਨੂੰ ਕਿਵੇਂ ਜਾਣਕਾਰੀ ਮਿਲੀ? ਉਨ੍ਹਾਂ ਕੋਲ ਪੈਸਾ ਹੈ ਜਾਂ ਨਹੀਂ? ਮਜ਼ਦੂਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਇਕ ਰੁਪਏ ਦੀ ਮਦਦ ਨਹੀਂ ਮਿਲੀ। ਰਾਹੁਲ ਵੀਡੀਓ ਦੀ ਸ਼ੁਰੂਆਤ ‘ਚ ਕਹਿੰਦੇ ਹਨ ਕਿ ਕੋਰੋਨਾ ਨੇ ਬਹੁਤ ਸਾਰੇ ਲੋਕਾਂ ਨੂੰ ਦਰਦ ਤੇ ਦੁੱਖ ਦਿੱਤਾ ਹੈ ਪਰ ਸਭ ਤੋਂ ਜ਼ਿਆਦਾ ਦਰਦ ਤੇ ਦੁੱਖ ਸਾਡੇ ਮਜ਼ਦੂਰ ਭਰਾ-ਭੈਣਾਂ ਨੂੰ ਮਿਲਿਆ।
ਕਾਬਿਲੇਗ਼ੌਰ ਹੈ ਕਿ ਰਾਹੁਲ ਗਾਂਧੀ ਨੇ ਇਸ ਤੋਂ ਪਹਿਲਾਂ ਟਵੀਟ ਕਰ ਕੇ ਜਾਣਕਾਰੀ ਦਿੰਦਿਆਂ ਕਿਹਾ ਸੀ ਕਿ ਉਨ੍ਹਾਂ ਹਾਲ ਹੀ ‘ਚ ਹਰਿਆਣਾ ਤੋਂ ਸੈਂਕੜੇ ਕਿੱਲੋਮੀਟਰ ਪੈਦਲ ਚੱਲ ਕੇ ਉੱਤਰ ਪ੍ਰਦੇਸ਼ ਦੇ ਝਾਂਸੀ ਜਾ ਰਹੇ ਪਰਿਵਾਰਾਂ ਦੇ ਇਕ ਸਮੂਹ ਨਾਲ ਮੁਲਾਕਾਤ ਕੀਤੀ ਸੀ ਜਿਸ ਦੀ ਦਾਸਤਾਨ ਉਹ ਆਪਣੇ ਯੂਟਿਊਬ ਚੈਨਲ ਰਾਹੀਂ ਸਾਂਝੀ ਕਰਨਗੇ।

LEAVE A REPLY