ਦੇਸ਼ ਵਿਚ ਕੋਰੋਨਾ ਦੇ ਮਾਮਲੇ ਵਧ ਕੇ ਸਵਾ ਲੱਖ ਦੇ ਪਾਰ, ਬੀਤੇ 24 ਘੰਟਿਆਂ ‘ਚ ਰਿਕਾਰਡ 6,654 ਨਵੇਂ ਮਾਮਲੇ

0
25
ਨਵੀਂ ਦਿੱਲੀ TLT/ਦੇਸ਼ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਵਧ ਕੇ 1.25 ਲੱਖ ਦੇ ਪਾਰ ਪਹੁੰਚ ਗਏ ਹਨ। ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਿਕ ਦੇਸ਼ ਵਿਚ ਹੁਣ ਤਕ ਕੁੱਲ 1,25,101 ਮਾਮਲੇ ਸਾਹਮਣੇ ਆ ਚੁੱਕੇ ਹਨ। ਉੱਥੇ ਹੀ ਹੁਣ ਤਕ 3720 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ।
ਪਿਛਲੇ 24 ਘੰਟਿਆਂ ‘ਚ ਦੇਸ਼ ਵਿਚ ਕੋਰੋਨਾ ਵਾਇਰਸ ਦੇ ਰਿਕਾਰਡ 6,654 ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 137 ਲੋਕਾਂ ਦੀ ਮੌਤ ਵੀ ਹੋਈ ਹੈ। ਦੇਸ਼ ਵਿਚ ਫਿਲਹਾਲ 69,597 ਐਕਟਿਵ ਕੇਸ ਹਨ ਉੱਥੇ ਹੀ 51,784 ਲੋਕ ਠੀਕ ਹੋ ਕੇ ਹਸਪਤਾਲਾਂ ਤੋਂ ਡਿਸਚਾਰਜ ਹੋ ਚੁੱਕੇ ਹਨ। ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਿਕ ਮਹਾਰਾਸ਼ਟਰ ‘ਚ ਸਭ ਤੋਂਜ਼ਿਆਦਾ ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ ਗੁਜਰਾਤ, ਦਿੱਲੀ, ਤਾਮਿਲਨਾਡੂ, ਰਾਜਸਥਾਨ, ਮੱਧ ਪ੍ਰਦੇਸ਼ ‘ਚ ਵੀ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ।

LEAVE A REPLY