ਸ਼ਰਾਬ ਸਮੱਗਲਰਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਡੀਸੀ

0
22

ਜਲੰਧਰ TLT/ਜ਼ਿਲ੍ਹਾ ਪ੍ਰਸ਼ਾਸਨ ਨੇ ਪੰਜਾਬ ਸਰਕਾਰ ਵੱਲੋਂ ਨਾਜਾਇਜ਼ ਸ਼ਰਾਬ ਦੀ ਸਮੱਗਲਿੰਗ ਵਿਰੁੱਧ ਜਾਰੀ ਕੀਤੀ ਗਈ ਮੁਹਿੰਮ ਨੂੰ ਜ਼ਿਲ੍ਹੇ ਅੰਦਰ ਹੋਰ ਤੇਜ਼ ਕਰਨ ਲਈ ਸਿਵਲ, ਪੁਲਿਸ ਤੇ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਹਨ। ਡੀਸੀ, ਸੀਪੀ ਤੇ ਐੱਸਐੱਸਪੀ ਨੇ ਪ੍ਰਸ਼ਾਸਕੀ ਕੰਪਲੈਕਸ ਵਿਖੇ ਸ਼ਰਾਬ ਦੇ ਠੇਕੇਦਾਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਸਿਵਲ, ਪੁਲਿਸ ਅਤੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਦੀਆਂ ਸਾਂਝੀਆਂ ਟੀਮਾਂ ਦਾ ਜ਼ਿਲ੍ਹਾ ਤੇ ਸਬ ਡਵੀਜ਼ਨ ਪੱਧਰ ‘ਤੇ ਜ਼ਿਲ੍ਹੇ ‘ਚੋਂ ਨਾਜ਼ਾਇਜ ਸ਼ਰਾਬ ਦੇ ਕਾਰੋਬਾਰ ਨੂੰ ਖ਼ਤਮ ਕਰਨ ਦੇ ਮੰਤਵ ਨਾਲ ਸਾਂਝੀਆਂ ਟੀਮਾਂ ਦਾ ਗਠਨ ਕੀਤਾ ਗਿਆ ਹੈ। ਡੀਸੀ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਗੁਰਪ੍ਰਰੀਤ ਸਿੰਘ ਭੁੱਲਰ ਅਤੇ ਐੱਸਐੱਸਪੀ ਨਵਜੋਤ ਸਿੰਘ ਮਾਹਲ ਨੇ ਸਿਵਲ, ਪੁਲਿਸ ਅਤੇ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਦੀਆਂ ਸਾਂਝੀਆ ਟੀਮਾਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ‘ਚ ਸ਼ਰਾਬ ਦੇ ਨਾਜਾਇਜ਼ ਕਾਰੋਬਾਰ ਖਿਲਾਫ਼ ਮੁਹਿੰਮ ਹੋਰ ਤੇਜ਼ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸ਼ਰਾਬ ਦੇ ਨਾਜਾਇਜ਼ ਕਾਰੋਬਾਰ ‘ਚ ਸ਼ਾਮਲ ਕਿਸੇ ਵੀ ਵਿਅਕਤੀ ਖਿਲਾਫ਼ ਡਿਜਾਸਟਰ ਮੈਨੇਜਮੈਂਟ ਐਕਟ ਅਤੇ ਐਪੀਡੈਮਿਕਸ ਐਕਟ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਸ਼ਰਾਬ ਦੀ ਸਮੱਗਿਲੰਗ ਦੀ ਜਾਂਚ ਲਈ ਜ਼ਿਲ੍ਹੇ ‘ਚ ਵਿਸ਼ੇਸ਼ ਨਾਕੇ ਸਥਾਪਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੁਲਿਸ, ਸਿਵਲ ਅਤੇ ਆਬਕਾਰੀ ਵਿਭਾਗ ਦੀਆਂ ਟੀਮਾਂ ਵੱਲੋਂ ਸਾਂਝੇ ਤੌਰ ‘ਤੇ ਜ਼ਿਲ੍ਹੇ ‘ਚੋਂ ਨਾਜਾਇਜ਼ ਸ਼ਰਾਬ ਦੀ ਸਮੱਗਿਲੰਗ ਨੂੰ ਰੋਕਣ ਲਈ ਕੰਮ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐੱਸਐੱਸਪੀ ਨੇ ਕਿਹਾ ਕਿ ਇਸ ਕੰਮ ‘ਚ ਕਿਸੇ ਪ੍ਰਕਾਰ ਦੀ ਅਣਗਹਿਲੀ ਤੇ ਿਢੱਲਮਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸ਼ਰਾਬ ਦੇ ਠੇਕੇਦਾਰਾਂ ਨੂੰ ਭਰੋਸਾ ਦਿਵਾਇਆ ਕਿ ਸ਼ਰਾਬ ਦੀ ਸਮੱਗਿਲੰਗ ਜ਼ਿਲ੍ਹੇ ‘ਚ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਮਸਲੇ ਨੂੰ ਜਲਦ ਤੋਂ ਜਲਦ ਨਿਪਟਾਇਆ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਪੁਲਿਸ ਗੁਰਮੀਤ ਸਿੰਘ, ਵਧੀਕ ਡਿਪਟੀ ਕਮਸ਼ਨਰ ਪੁਲਿਸ-1 ਡੀ ਸੁਡਰਵਿਜ਼ੀ, ਪੀਐੱਸ ਭੰਡਾਲ, ਏਈਟੀਸੀ ਡੀਐੱਸ ਗੜਾ ਅਤੇ ਹੋਰ ਵੀ ਹਾਜ਼ਰ ਸਨ।

LEAVE A REPLY