ਅਮਰੀਕਾ ‘ਚ ਕੋਰੋਨਾ ਕਾਰਨ ਮੌਤਾਂ ਦੀ ਆਂਕੜਾ 1 ਲੱਖ ਤੋਂ ਹੋਇਆ ਪਾਰ

0
22

ਵਾਸ਼ਿੰਗਟਨ, TLT/ : ਅਮਰੀਕਾ ‘ਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਇਕ ਲੱਖ ਤੋਂ ਜ਼ਿਆਦਾ ਹੋ ਗਈ ਹੈ। ਪੂਰੇ ਵਿਸ਼ਵ ‘ਚੋਂ ਕੋਰੋਨਾ ਨਾਲ ਸਭ ਤੋਂ ਜ਼ਿਆਦਾ ਮੌਤਾਂ ਅਮਰੀਕਾ ‘ਚ ਹੋਈਆਂ ਹਨ। ਕੋਰੋਨਾ ਵਾਇਰਸ ਮਹਾਮਾਰੀ ਦੇ ਨਾਲ ਪੂਰਾ ਵਿਸ਼ਵ ਜੂਝ ਰਿਹਾ ਹੈ। ਇਸ ਨਾਲ ਨਾ ਸਿਰਫ਼ ਲੋਕਾਂ ਦਾ ਜੀਵਨ ਬਲਕਿ ਆਰਥਿਕ ਗਤੀਵਿਧੀਆਂ ਵੀ ਕਾਫ਼ੀ ਪ੍ਰਭਾਵਿਤ ਹੋਈਆਂ ਹਨ।

ਨਿਊਜ਼ ਏਜੰਸੀ ਪੀਟੀਆਈ ਦੇ ਅਨੁਸਾਰ ਇਸ ਦਾ ਅਮਰੀਕੀ ਆਰਥਿਕ ਵਿਵਸਥਾ ‘ਤੇ ਬਹੁਤ ਮਾੜਾ ਪ੍ਰਭਾਵ ਪਿਆ ਹੈ। ਪਿਛਲੇ ਤਿੰਨ ਮਹੀਨਿਆਂ ‘ਚ ਹੁਣ ਤਕ 25 ਮੀਲੀਅਨ ਤੋਂ ਜ਼ਿਆਦਾ ਨੌਕਰੀਆਂ ਚਲੀਆਂ ਗਈਆਂ ਹਨ। ਹਾਲਾਂਕਿ ਹੁਣ ਕੋਰੋਨਾ ਨਾਲ ਮਰਨ ਵਾਲਿਆਂ ਤੇ ਨਵੇਂ ਮਾਮਲਿਆਂ ‘ਚ ਗਿਰਾਵਟ ਦਰਜ ਕੀਤੀ ਗਈ ਹੈ ਪਰ ਫਿਰ ਵੀ ਇਸ ਨੇ ਲਗਪਗ 50 ਸੂਬਿਆਂ ਨੂੰ ਆਪਣੀ ਲਪੇਟ ‘ਚ ਲਿਆ ਹੈ।

LEAVE A REPLY