ਪਾਕਿ ‘ਚ ਸਿੱਖ ਸ਼ਰਧਾਲੂਆਂ ਦੀ ਗੱਡੀ ਹਾਦਸਾ ਗ੍ਰਸਤ ਹੋਣ ‘ਤੇ ਸ਼੍ਰੋਮਣੀ ਕਮੇਟੀ ਵੱਲੋਂ ਦੁੱਖ ਪ੍ਰਗਟ

0
28

ਅੰਮ੍ਰਿਤਸਰ, 3 ਜੁਲਾਈ (TLT)– ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ ਦਰਸ਼ਨ ਕਰਕੇ ਪਰਤ ਰਹੀਆਂ ਸਿੱਖ ਸੰਗਤਾਂ ਦੀ ਗੱਡੀ ਹਾਦਸਾ ਗ੍ਰਸਤ ਹੋਣ ਨਾਲ ਦੋ ਦਰਜਨ ਦੇ ਕਰੀਬ ਸ਼ਰਧਾਲੂਆਂ ਦੀ ਮੌਤ ਹੋ ਜਾਣ ‘ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਅਫ਼ਸੋਸ ਦੀ ਗੱਲ ਹੈ ਕਿ ਮਾਨਵ ਰਹਿਤ ਫਾਟਕ ‘ਤੇ ਇਹ ਹਾਦਸਾ ਵਾਪਰਿਆ ਹੈ। ਇਹ ਇੱਕ ਵੱਡੀ ਅਣਗਹਿਲੀ ਕਾਰਨ ਹੋਇਆ ਹੈ, ਜਿਸ ਦੇ ਦੋਸ਼ੀਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਵੱਡੀ ਗਿਣਤੀ ਵਿਚ ਸਿੱਖ ਸ਼ਰਧਾਲੂਆਂ ਦਾ ਜਾਨੀ ਨੁਕਸਾਨ ਹੋਣਾ ਬੇਹੱਦ ਦੁਖਦਾਈ ਹੈ, ਜਿਸ ‘ਤੇ ਸ਼੍ਰੋਮਣੀ ਕਮੇਟੀ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕਰਦੀ ਹੈ। ਉਨ੍ਹਾਂ ਚਲਾਣਾ ਕਰ ਗਏ ਸ਼ਰਧਾਲੂਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਜ਼ਖ਼ਮੀਆਂ ਦੀ ਸਿਹਤਯਾਬੀ ਲਈ ਅਰਦਾਸ ਵੀ ਕੀਤੀ।

LEAVE A REPLY