ਡਿਪਟੀ ਕਮਿਸ਼ਨਰ ਪੁਲਿਸ ਵਲੋਂ ਬਿਨ•ਾਂ ਸ਼ਨਾਖਤ ਦੇ ਯਾਤਰੀਆਂ ਨੂੰ ਹੋਟਲ ਅਤੇ ਸਰਾਵਾਂ ‘ਚ ਠਹਿਰਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ

0
40

• ਅਵਾਜ਼ ਪ੍ਰਦੂਸ਼ਣ ਪੈਦਾ ਕਰਨ ‘ਤੇ ਮਨਾਹੀ
ਜਲੰਧਰ 03 ਜੁਲਾਈ /TLT/ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਸ੍ਰੀ ਬਲਕਾਰ ਸਿੰਘ ਵਲੋਂ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ•ਾਵਾਂ ਆਦਿ ਦੇ ਮਾਲਕ/ਪ੍ਰਬੰਧਕ ਕਿਸੇ ਵੀ ਵਿਅਕਤੀ/ਯਾਤਰੀ ਨੂੰ ਉਸ ਦੀ ਸ਼ਨਾਖਤ ਕੀਤੇ ਬਗੈਰ ਨਹੀਂ ਠਹਿਰਾਉਣਗੇ। ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ•ਾਵਾਂ ਆਦਿ ਵਿਚ ਠਹਿਰਣ ਵਾਲੇ ਹਰੇਕ ਵਿਅਕਤੀ/ਯਾਤਰੀ ਦਾ ਫੋਟੋ ਸ਼ਨਾਖਤੀ ਕਾਰਡ, ਜੋ ਸਮਰੱਥ ਅਧਿਕਾਰੀ ਵੱਲੋਂ ਉਸ ਨੂੰ ਜਾਰੀ ਕੀਤਾ ਗਿਆ ਹੋਵੇ, ਦੀ ਉਸ ਵਿਅਕਤੀ/ਯਾਤਰੀ ਵੱਲੋਂ ਸਵੈ-ਤਸਦੀਕਸ਼ੁਦਾ ਫੋਟੋ ਕਾਪੀ ਬਤੌਰ ਰਿਕਾਰਡ ਰੱਖੇਗਾ ਅਤੇ ਵਿਅਕਤੀ/ਯਾਤਰੀ ਦਾ ਰਿਕਾਰਡ ਰਜਿਸਟਰ ‘ਤੇ ਮੇਨਟੇਨ ਕਰੇਗਾ। ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ•ਾਵਾਂ ਆਦਿ ਵਿਚ ਠਹਿਰੇ ਹੋਏ ਵਿਅਕਤੀਆਂ/ਯਾਤਰੀਆਂ ਸਬੰਧੀ ਜਾਣਕਾਰੀ ਤਿਆਰ ਕਰਕੇ ਰੋਜ਼ਾਨਾ ਸਵੇਰੇ 10 ਵਜੇ ਸਬੰਧਿਤ ਮੁੱਖ ਅਫ਼ਸਰ ਥਾਣਾ ਨੂੰ ਭੇਜਣਗੇ ਅਤੇ ਠਹਿਰੇ ਵਿਅਕਤੀਆਂ/ਯਾਤਰੀਆਂ ਸਬੰਧੀ ਰਜਿਸਟਰ ਵਿਚ ਦਰਜ ਰਿਕਾਰਡ ਨੂੰ ਹਰੇਕ ਸੋਮਵਾਰ ਨੂੰ ਸਬੰਧਿਤ ਮੁੱਖ ਅਫ਼ਸਰ ਥਾਣਾ ਪਾਸੋਂ ਤਸਦੀਕ ਕਰਵਾਉਣਗੇ ਅਤੇ ਲੋੜ ਪੈਣ ‘ਤੇ ਰਿਕਾਰਡ ਪੁਲਿਸ ਨੂੰ ਮੁਹੱਈਆ ਕਰਵਾਉਣਗੇ।
ਇਸ ਤੋਂ ਇਲਾਵਾ ਜਦੋਂ ਵੀ ਕੋਈ ਵਿਦੇਸ਼ੀ ਵਿਅਕਤੀ ਕਿਸੇ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ•ਾਵਾਂ ਵਿਚ ਠਹਿਰਦਾ ਹੈ ਤਾਂ ਇਸ ਸਬੰਧੀ ਇਤਲਾਹ ਇੰਚਾਰਜ ਫੌਰਨਰਸ ਰਜਿਸਟ੍ਰੇਸ਼ਨ ਆਫਿਸ, ਦਫ਼ਤਰ ਕਮਿਸ਼ਨਰ ਪੁਲਿਸ, ਜਲੰਧਰ ਨੂੰ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ•ਾਂ ਦੇ ਕੋਰੀਡੋਰ, ਲਿਫ਼ਟ, ਰਿਸੈਪਸ਼ਨ ਕਾਊਂਟਰ ਅਤੇ ਮੁੱਖ ਪ੍ਰਵੇਸ਼ ਦਰਵਾਜ਼ੇ ‘ਤੇ ਸੀ. ਸੀ. ਟੀ. ਵੀ ਕੈਮਰੇ ਲਗਾਏ ਜਾਣਗੇ। ਜੇਕਰ ਕੋਈ ਸ਼ੱਕੀ ਵਿਅਕਤੀ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ•ਾਂ ਵਿਖੇ ਠਹਿਰਦਾ/ਆਉਂਦਾ ਹੈ, ਜੋ ਕਿਸੇ ਪੁਲਿਸ ਕੇਸ ਵਿਚ ਲੋੜੀਂਦਾ ਹੈ ਜਾਂ ਕਿਸੇ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ•ਾਂ ਵਿਚੋਂ ਠਹਿਰੇ/ਆਏ ਵਿਅਕਤੀ/ਯਾਤਰੀ ਨੂੰ ਕਿਸੇ ਹੋਰ ਰਾਜ/ਜ਼ਿਲ•ੇ ਦੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਜਾਂਦਾ ਹੈ ਤਾਂ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ•ਾਂ ਦਾ ਮਾਲਕ/ਪ੍ਰਬੰਧਕ ਤੁਰੰਤ ਇਸ ਦੀ ਸੂਚਨਾ ਸਬੰਧਤ ਥਾਣੇ/ਪੁਲਿਸ ਕੰਟਰੋਲ ਰੂਮ ਨੂੰ ਦੇਣ ਦੇ ਜ਼ਿੰਮੇਵਾਰ ਹੋਣਗੇ।
ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਦੇ ਇਕ ਹੋਰ ਹੁਕਮ ਅਨੁਸਾਰ ਕੋਈ ਵੀ ਦੁਕਾਨਦਾਰ/ਦਰਜੀ, ਸੈਨਿਕ/ਅਰਧ ਸੈਨਿਕ ਬੱਲ/ਪੁਲਿਸ ਦੀ ਬਣੀ ਬਣਾਈ ਵਰਦੀ ਜਾਂ ਕਪੜਾ ਲੈ ਕੇ ਸੀਤੀ ਸਿਲਾਈ ਵਰਦੀ ਬਿਨਾਂ ਖਰੀਦਦਾਰ ਦੀ ਦਰੁਸਤ ਸ਼ਨਾਖਤ ਕੀਤੇ ਬਿਨਾਂ ਨਹੀਂ ਵੇਚੇਗਾ। ਵਰਦੀ ਖ਼ਰੀਦਣ ਵਾਲੇ ਵਿਅਕਤੀ ਦੀ ਫੋਟੋ ਸ਼ਨਾਖਤੀ ਕਾਰਡ ਜੋ ਸਮਰੱਥ ਅਧਿਕਾਰੀ ਵਲੋਂ ਉਸ ਨੂੰ ਜਾਰੀ ਕੀਤਾ ਗਿਆ ਹੋਵੇ ਦੀ ਸਵੈ ਤਸਦੀਕਸ਼ੁਦਾ ਫੋਟੋ ਕਾਪੀ ਰੱਖੇਗਾ ਅਤੇ ਖਰੀਦਣ ਵਾਲੇ ਦਾ ਰੈਂਕ, ਨਾਮ,ਪਤਾ,ਫੋਨ ਨੰਬਰ ਅਤੇ ਤਾਇਨਾਤੀ ਦੇ ਸਥਾਨ ਸਬੰਧੀ ਰਿਕਾਰਡ ਰਜਿਸਟਰ ਉਤੇ ਮੇਨਟੇਨ ਕਰੇਗਾ ਅਤੇ ਇਹ ਰਜਿਸਟਰ ਦੋ ਮਹੀਨਿਆਂ ਵਿੱਚ ਇਕ ਵਾਰ ਸਬੰਧਿਤ ਮੁੱਖ ਥਾਣਾ ਅਫ਼ਸਰ ਪਾਸੋਂ ਤਸਦੀਕ ਕਰਵਾਏਗਾ ਅਤੇ ਲੋੜ ਪੈਣ ‘ਤੇ ਰਿਕਾਰਡ ਪੁਲਿਸ ਨੂੰ ਮੁਹੱਈਆ ਕਰਵਾਏਗਾ।
ਡਿਪਟੀ ਕਮਿਸ਼ਨਰ ਪੁਲਿਸ ਨੇ ਇਕ ਹੋਰ ਹੁਕਮ ਰਾਹੀਂ ਮਕਾਨ ਮਾਲਕ ਘਰਾਂ ਵਿੱਚ ਕਿਰਾਏਦਾਰ ਅਤੇ ਪੀ.ਜੀ. ਮਾਲਕ, ਪੀ.ਜੀ.ਅਤੇ ਇਸ ਤੋਂ ਇਲਾਵਾ ਆਮ ਲੋਕ ਘਰਾਂ ਵਿੱਚ ਨੌਕਰ ਅਤੇ ਹੋਰ ਕਾਮੇ ਆਪਣੇ ਨੇੜੇ ਦੇ ਪੰਜਾਬ ਪੁਲਿਸ ਦੇ ਸਾਂਝ ਕੇਂਦਰ ਵਿੱਚ ਜਾਣਕਾਰੀ ਦਿੱਤੇ ਬਿਨਾਂ ਨਹੀਂ ਰੱਖਣਗੇ।
ਡਿਪਟੀ ਕਮਿਸ਼ਨਰ ਪੁਲਿਸ ਨੇ ਇਕ ਹੋਰ ਹੁਕਮ ਰਾਹੀਂ ਪੁਲਿਸ ਕਮਿਸ਼ਨਰੇਟ ਦੇ ਇਲਾਕੇ ਵਿੱਚ ਸਮੂਹ ਪਟਾਕਿਆਂ ਦੇ ਨਿਰਮਾਣਕਾਂ/ਡੀਲਰਾਂ ਨੂੰ ਹੁਕਮ ਜਾਰੀ ਕੀਤਾ ਹੈ ਕਿ ਪਟਾਖਿਆਂ ਦੇ ਪੈਕਟਾਂ ਉਪਰ ਆਵਾਜ਼ ਦਾ ਲੈਬਲ (ਡੈਸੀਬਲ ਵਿੱਚ) ਪ੍ਰਿੰਟ ਹੋਣਾ ਲਾਜ਼ਮੀ ਹੈ। ਉਪਰੋਕਤ ਇਹ ਸਾਰੇ ਹੁਕਮ 03.07.2020 ਤੋਂ 02.09.2020 ਤੱਕ ਲਾਗੂ ਰਹਿਣਗੇ।

LEAVE A REPLY